ਘਰ ''ਚੋਂ ਲੱਖਾਂ ਰੁਪਏ ਦੀ ਨਕਦੀ ਅਤੇ ਗਹਿਣੇ ਚੋਰੀ
Monday, Jan 05, 2026 - 05:34 PM (IST)
ਬਠਿੰਡਾ (ਸੁਖਵਿੰਦਰ) : ਚੋਰਾਂ ਨੇ ਪਰਸਰਾਮ ਨਗਰ ਦੇ ਇੱਕ ਘਰ ਵਿਚੋਂ ਲੱਖਾਂ ਰੁਪਏ ਦੀ ਨਕਦੀ ਅਤੇ ਗਹਿਣੇ ਚੋਰੀ ਕਰ ਲਏ। ਪਰਸਰਾਮ ਨਗਰ ਦੇ ਰਹਿਣ ਵਾਲੇ ਲਲਿਤ ਕੁਮਾਰ ਨੇ ਕੈਨਾਲ ਕਾਲੋਨੀ ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ 1 ਜਨਵਰੀ ਦੀ ਰਾਤ ਨੂੰ ਚੋਰ ਉਸਦੇ ਘਰ 'ਚ ਦਾਖ਼ਲ ਹੋਏ ਅਤੇ 1.70 ਲੱਖ ਰੁਪਏ ਦੀ ਨਕਦੀ ਅਤੇ 3.5 ਤੋਲੇ ਸੋਨੇ ਦੇ ਗਹਿਣੇ ਚੋਰੀ ਕਰ ਲਏ।
ਉਸਨੇ ਦੱਸਿਆ ਕਿ ਚੋਰੀ ਹੋਏ ਸਮਾਨ ਦੀ ਕੀਮਤ ਲਗਭਗ 3.5 ਲੱਖ ਰੁਪਏ ਹੈ। ਸੂਚਨਾ ਮਿਲਣ 'ਤੇ ਪੁਲਸ ਮੁਲਾਜ਼ਮ ਮੌਕੇ 'ਤੇ ਪਹੁੰਚੇ ਅਤੇ ਘਟਨਾ ਦੀ ਜਾਂਚ ਕੀਤੀ। ਪੁਲਸ ਵਲੋਂ ਅਣਪਛਾਤੇ ਚੋਰਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
