ਹੈਰੋਇਨ ਤੇ ਹਥਿਆਰ ਮੰਗਵਾਉਣ ’ਤੇ ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ
Thursday, Jan 08, 2026 - 02:13 PM (IST)
ਫਾਜ਼ਿਲਕਾ (ਨਾਗਪਾਲ) : ਥਾਣਾ ਸਦਰ ਫਾਜ਼ਿਲਕਾ ਪੁਲਸ ਨੇ ਪਾਕਿਸਤਾਨ ਤੋਂ ਡਰੋਨ ਰਾਹੀਂ ਹੈਰੋਇਨ ਅਤੇ ਹਥਿਆਰ ਮੰਗਵਾਉਣ ’ਤੇ ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਸੂਚਨਾਂ ਮਿਲੀ ਸੀ ਕਿ ਬਾਰਡਰ ਏਰੀਆ ਨਾਲ ਲੱਗਦੇ ਪਿੰਡਾਂ ’ਚ ਪਾਕਿਸਤਾਨ ਤੋਂ ਡਰੋਨ ਰਾਹੀਂ ਹੈਰੋਇਨ ਅਤੇ ਹਥਿਆਰ ਮੰਗਵਾਏ ਜਾ ਰਹੇ ਹਨ।
ਪੁਲਸ ਨੇ ਸੂਚਨਾਂ ਮਿਲਣ ’ਤੇ ਅਣਪਛਾਤੇ ਵਿਅਕਤੀਆਂ ਖਿਲਾਫ਼ ਐਨ.ਡੀ.ਪੀ.ਐਸ. ਐਕਟ ਅਤੇ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।
