ਲੋਨ ਦੇ ਨਾਂ ''ਤੇ 90 ਹਜ਼ਾਰ ਦੀ ਠੱਗੀ ਮਾਰਨ ਵਾਲੇ ਖ਼ਿਲਾਫ਼ ਮਾਮਲਾ ਦਰਜ
Tuesday, Jan 20, 2026 - 03:49 PM (IST)
ਫਾਜ਼ਿਲਕਾ (ਨਾਗਪਾਲ) : ਥਾਣਾ ਸਦਰ ਫਾਜ਼ਿਲਕਾ ਪੁਲਸ ਨੇ ਇਕ ਵਿਅਕਤੀ ਦੀ ਸ਼ਿਕਾਇਤ ’ਤੇ ਉਸ ਨਾਲ ਲੋਨ ਦੇ ਨਾਂ ’ਤੇ ਠੱਗੀ ਮਾਰਨ ਵਾਲੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਮਹਿੰਦਰ ਸਿੰਘ ਵਾਸੀ ਮੰਡੀ ਲਾਧੂਕਾ ਨੇ ਦੱਸਿਆ ਕਿ ਜਰਨੈਲ ਸਿੰਘ ਵਾਸੀ ਪਿੰਡ ਪ੍ਰਭਾਤ ਸਿੰਘ ਵਾਲਾ ਹਿਠਾੜ ਨੇ ਉਸ ਕੋਲੋਂ 90 ਹਜ਼ਾਰ ਰੁਪਏ ਹਾਸਲ ਕੀਤੇ ਅਤੇ ਲੋਨ ਕਰਵਾਉਣ ਦਾ ਝਾਂਸਾ ਦਿੱਤਾ।
ਉਸ ਨੇ ਨਾ ਹੀ ਉਸਦਾ ਲੋਨ ਕਰਵਾਇਆ ਅਤੇ ਨਾ ਹੀ ਪੈਸੇ ਵਾਪਸ ਕੀਤੇ। ਇਸ ’ਤੇ ਪੁਲਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
