ਲਾਪਰਵਾਹੀ ਨਾਲ ਵਾਹਨ ਚਲਾਉਣ ’ਤੇ 1 ਨਾਮਜ਼ਦ
Wednesday, Jan 21, 2026 - 12:31 PM (IST)
ਬਠਿੰਡਾ (ਸੁਖਵਿੰਦਰ) : ਕੈਂਟ ਪੁਲਸ ਨੇ ਲਾਪਰਵਾਹੀ ਨਾਲ ਵਾਹਨ ਚਲਾਉਣ ’ਤੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਅਰਸ਼ਦੀਪ ਸਿੰਘ ਵਾਸੀ ਅਮਰਪੁਰਾ ਬਸਤੀ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਹ ਪਤੀ ਸ਼ਸੀ ਰਾਣੀ ਨਾਲ ਮੋਟਰਸਾਈਕਲ ’ਤੇ ਜਾ ਰਿਹਾ ਸੀ।
ਢਿੱਲੋਂ ਜਿੰਮ ਨਜ਼ਦੀਕ ਕਾਰ ਸਵਾਰ ਰੁਪਿੰਦਰ ਸਿੰਘ ਵਾਸੀ ਕਟਾਰ ਸਿੰਘ ਵਾਲਾ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਕਾਰਨ ਉਹ ਦੋਵੇ ਸੜਕ ’ਤੇ ਡਿੱਗ ਕੇ ਜ਼ਖਮੀ ਹੋ ਗਏ। ਪੁਲਸ ਵੱਲੋਂ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
