ਨਾਜਾਇਜ਼ ਸ਼ਰਾਬ ਕੱਢਣ ਵਾਲਿਆਂ ਖ਼ਿਲਾਫ਼ ਮਾਮਲਾ ਦਰਜ
Saturday, Jan 31, 2026 - 10:49 AM (IST)
ਫਾਜ਼ਿਲਕਾ (ਨਾਗਪਾਲ) : ਉਪ-ਮੰਡਲ ਫਾਜ਼ਿਲਕਾ ਅਧੀਨ ਆਉਂਦੇ ਥਾਣਾ ਖੂਈ ਖੇੜਾ ਪੁਲਸ ਨੇ ਦੋ ਵਿਅਕਤੀਆਂ ਖ਼ਿਲਾਫ਼ ਨਾਜਾਇਜ਼ ਸ਼ਰਾਬ ਕੱਢਣ ’ਤੇ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਅਕਸਾਈਜ਼ ਇੰਸਪੈਕਟਰ ਨਿਰਮਲ ਸਿੰਘ ਵੱਲੋਂ ਸੂਚਨਾ ਦਿੱਤੀ ਗਈ ਸੀ ਕਿ ਕੁਲਦੀਪ ਸਿੰਘ ਵਾਸੀ ਪਿੰਡ ਜੰਡਵਾਲਾ ਮੀਰਾਂਸਾਂਗਲਾ ਨਾਜਾਇਜ਼ ਤੌਰ ’ਤੇ ਸ਼ਰਾਬ ਕੱਢ ਕੇ ਵੇਚਣ ਦਾ ਆਦੀ ਹੈ।
ਪੁਲਸ ਨੇ ਉਸ ਨੂੰ 50 ਲੀਟਰ ਲਾਹਣ ਸਮੇਤ ਕਾਬੂ ਕਰ ਲਿਆ। ਇਸ ਤਰ੍ਹਾਂ ਹੀ ਪੁਲਸ ਨੇ ਦਲਜੀਤ ਸਿੰਘ ਢਾਣੀ ਸਵਰਨ ਸਿੰਘ ਦਾਖਲੀ ਜੰਡਵਾਲਾ ਮੀਰਾਂ ਸਾਂਗਲਾ ਖਿਲਾਫ 50 ਲੀਟਰ ਸ਼ਰਾਬ ਅਤੇ 300 ਲੀਟਰ ਲਾਹਣ ਮਿਲਣ ’ਤੇ ਮਾਮਲਾ ਦਰਜ ਕਰ ਲਿਆ।
