ਹਥਿਆਰਾਂ ਦੀ ਵੀਡੀਓ ਅਪਲੋਡ ਕਰਨ ਵਾਲੇ ਵਿਅਕਤੀ 'ਤੇ ਪਰਚਾ ਦਰਜ
Sunday, Feb 01, 2026 - 03:21 PM (IST)
ਜਲਾਲਾਬਾਦ (ਬੰਟੀ ਦਹੂਜਾ) : ਥਾਣਾ ਵੈਰੋਕੇ ਪੁਲਸ ਨੇ ਹਥਿਆਰਾਂ ਦੀ ਵੀਡੀਓ ਅਪਲੋਡ ਕਰਨ ਵਾਲੇ ਵਿਅਕਤੀ 'ਤੇ ਪਰਚਾ ਦਰਜ ਕੀਤਾ ਗਿਆ ਹੈ। ਜਾਂਚ ਅਧਿਕਾਰੀ ਸਹਾਇਕ ਸਬ ਇੰਸਪੈਕਟਰ ਮੁਖਤਿਆਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਜਾਣਕਾਰੀ ਮਿਲੀ ਸੀ ਕਿ ਸੰਦੀਪ ਸਿੰਘ ਪੁੱਤਰ ਗੁਰਬਖਸ਼ ਸਿੰਘ ਵਾਸੀ ਢਾਬ ਖੁਸ਼ਹਾਲ ਜੋਈਆਂ ਨੇ ਆਪਣੇ ਸੋਸ਼ਲ ਮੀਡੀਆ (ਇੰਸਟਾਗ੍ਰਾਮ) ਖ਼ਾਤੇ 'ਤੇ ਅਸਲੇ ਦੀ ਵੀਡੀਓ ਅਪਲੋਡ ਕੀਤੀ ਹੈ।
ਇਹ ਕਾਰਵਾਈ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮਾਂ ਦੀ ਉਲੰਘਣਾ ਸੀ। ਪੁਲਸ ਨੇ ਸੰਦੀਪ ਸਿੰਘ ਪੁੱਤਰ ਗੁਰਬਖਸ਼ ਸਿੰਘ ਵਾਸੀ ਢਾਬ ਖੁਸ਼ਹਾਲ ਜੋਈਆ ਦੇ ਖ਼ਿਲਾਫ਼ ਧਾਰਾ 223 ਬੀ ਐੱਨ. ਐੱਸ. ਦੇ ਅਧੀਨ ਪਰਚਾ ਦਰਜ ਕੀਤਾ ਹੈ।
