ਵਿਦੇਸ਼ ਭੇਜਣ ਦੇ ਨਾਂ ''ਤੇ 24 ਲੱਖ ਦੀ ਠੱਗੀ, 2 ਨਾਮਜ਼ਦ
Wednesday, Feb 04, 2026 - 05:53 PM (IST)
ਬਠਿੰਡਾ (ਸੁਖਵਿੰਦਰ) : ਵਿਦੇਸ਼ ਭੇਜਣ ਦੇ ਨਾਂ 'ਤੇ 24 ਲੱਖ ਦੀ ਠੱਗੀ ਮਾਰਨ ਦੇ ਦੋਸ਼ਾਂ 'ਚ ਕੈਨਾਲ ਕਾਲੋਨੀ ਪੁਲਸ ਵਲੋਂ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਸਿਬਾਰਫ਼ ਕੁਮਾਰ ਵਾਸੀ ਪਰਸਰਾਮ ਨਗਰ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਮੁਲਜ਼ਮ ਵਿਕਾਸ ਕੁਮਾਰ ਅਤੇ ਵਿਸ਼ਾਲ ਕੁਮਾਰ ਪੁੱਤਰ ਜਗਦੀਪ ਗਿੱਲ ਵਾਸੀ ਪਰਸਰਾਮ ਨਗਰ ਨੇ ਉਸ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਉਸ ਪਾਸੋਂ 24 ਲੱਖ ਰੁਪਏ ਲੈ ਲਏ।
ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਮੁਲਜ਼ਮ ਨੇ ਨਾਂ ਤਾ ਉਸਦਾ ਵੀਜ਼ਾ ਲਗਾਵਾਇਆ ਅਤੇ ਨਾ ਹੀ ਉਸਦੇ ਪੈਸੇ ਵਾਪਸ ਕੀਤੇ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਕਰਕੇ ਮੁਲਜ਼ਮਾਂ ਨੇ ਉਸ ਨਾਲ ਠੱਗੀ ਮਾਰੀ ਹੈ।
