ਕੁੱਟਮਾਰ ਕਰਨ ਦੇ ਦੋਸ਼ ''ਚ 2 ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ
Sunday, Feb 15, 2026 - 02:28 PM (IST)
ਜਲਾਲਾਬਾਦ (ਬਜਾਜ) : ਥਾਣਾ ਸਦਰ ਜਲਾਲਾਬਾਦ ਦੀ ਪੁਲਸ ਨੇ ਪਿੰਡ ਘੁਬਾਇਆ ਬੱਸ ਸਟੈਂਡ 'ਤੇ ਇਕ ਵਿਅਕਤੀ ਦੀ ਕੁੱਟਮਾਰ ਕਰਨ ਦੇ ਦੋਸ਼ 'ਚ 2 ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ। ਇਸ ਸਬੰਧੀ ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਜਸਵੰਤ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਹਰਜਿੰਦਰ ਸਿੰਘ ਪੁੱਤਰ ਭਗਵਾਨ ਸਿੰਘ ਵਾਸੀ ਘੁਬਾਇਆ ਵਲੋਂ ਬਿਆਨ ਦਰਜ ਕਰਵਾਏ ਗਏ ਹਨ ਕਿ ਮਿਤੀ 7 ਫਰਵਰੀ 2026 ਨੂੰ ਸ਼ਾਮ ਕਰੀਬ 9.40 ਵਜੇ ਉਹ ਬੱਸ ਸਟੈਂਡ ਘੁਬਾਇਆ ਖੜ੍ਹਾ ਸੀ।
ਸੰਦੀਪ ਕੁਮਾਰ ਪੁੱਤਰ ਸ਼ਾਮ ਲਾਲ ਅਤੇ ਸੋਨੂੰ ਕੰਬੋਜ ਪੁਤਰ ਸ਼ਾਮ ਲਾਲ ਵਾਸੀਆਨ ਘੁਬਾਇਆ ਨੇ ਉਸਦੀ ਕੁੱਟਮਾਰ ਕਰਕੇ ਸੱਟਾਂ ਮਾਰੀਆਂ ਹਨ। ਇਸ 'ਤੇ ਥਾਣਾ ਸਦਰ ਦੀ ਪੁਲਸ ਨੇ ਸ਼ਿਕਾਇਤਕਰਤਾ ਹਰਜਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਸੰਦੀਪ ਅਤੇ ਸੋਨੂੰ ਕੰਬੋਜ ਦੇ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ।
