ਸੋਸ਼ਲ ਮੀਡੀਆ ’ਤੇ ਹਥਿਆਰਾਂ ਦੀ ਨੁਮਾਇਸ਼ ਕਰਨ ਵਾਲਾ ਨਾਮਜ਼ਦ

Saturday, Feb 21, 2026 - 05:08 PM (IST)

ਸੋਸ਼ਲ ਮੀਡੀਆ ’ਤੇ ਹਥਿਆਰਾਂ ਦੀ ਨੁਮਾਇਸ਼ ਕਰਨ ਵਾਲਾ ਨਾਮਜ਼ਦ

ਫਿਰੋਜ਼ਪੁਰ (ਪਰਮਜੀਤ ਸੋਢੀ) : ਆਰਿਫ ਕੇ ਵਿਖੇ ਇਕ ਨੌਜਵਾਨ ਨੂੰ ਸੋਸ਼ਲ ਮੀਡੀਆ ’ਤੇ ਹਥਿਆਰਾਂ ਦੀ ਨੁਮਾਇਸ਼ ਕਰਨ ਦੇ ਦੋਸ਼ 'ਚ ਉਸ ਖ਼ਿਲਾਫ਼ ਥਾਣਾ ਆਰਿਫ ਕੇ ਵਿਖੇ 351 (4), 30 ਬੀਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਗੁਰਚਰਨ ਸਿੰਘ ਨੇ ਦੱਸਿਆ ਕਿ ਇੰਸਟਾਗ੍ਰਾਮ 'ਤੇ ਰੀਲ ਅਪਲੋਡ ਕੀਤੀ ਗਈ।

ਰਣਜੀਤ ਸਿੰਘ ਉਰਫ਼ ਪੰਨੂ ਵਾਸੀ ਕਮਾਲਾ ਬੋਦਲਾ ਵੱਲੋਂ ਹਥਿਆਰ ਲਹਿਰਾਇਆ ਗਿਆ ਹੈ, ਜੋ ਸੋਸ਼ਲ ਮੀਡੀਆ 'ਤੇ ਵੀਡੀਓ ਤੇਜ਼ੀ ਨਾਲ ਫੈਲ ਰਿਹਾ ਹੈ। ਜਾਂਚ ਕਰਤਾ ਗੁਰਚਰਨ ਸਿੰਘ ਨੇ ਦੱਸਿਆ ਕਿ ਪੁਲਸ ਨੇ ਉਕਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।


author

Babita

Content Editor

Related News