ਅਸ਼ਲੀਲ ਫੋਟੋਆਂ ਵਾਇਰਲ ਕਰਨ ਦੀ ਧਮਕੀ, ਤਿੰਨ ਖ਼ਿਲਾਫ਼ ਮਾਮਲਾ ਦਰਜ

Sunday, Feb 22, 2026 - 03:50 PM (IST)

ਅਸ਼ਲੀਲ ਫੋਟੋਆਂ ਵਾਇਰਲ ਕਰਨ ਦੀ ਧਮਕੀ, ਤਿੰਨ ਖ਼ਿਲਾਫ਼ ਮਾਮਲਾ ਦਰਜ

ਫਰੀਦਕੋਟ (ਰਾਜਨ) : ਸਾਈਬਰ ਕ੍ਰਾਈਮ ਪੁਲਸ ਨੇ ਅਸ਼ਲੀਲ ਫੋਟੋਆਂ ਅਤੇ ਵੀਡੀਓ ਵਾਇਰਲ ਕਰਨ ਦੀ ਧਮਕੀ ਦੇ ਕੇ ਤੰਗ-ਪਰੇਸ਼ਾਨ ਕਰਨ ਦੇ ਦੋਸ਼ਾਂ ਹੇਠ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਸ਼ਿਕਾਇਤਕਰਤਾ ਫਰੀਦਕੋਟ ਨਿਵਾਸੀ ਨੇ ਦੱਸਿਆ ਕਿ ਉਸ ਨੂੰ ਵੱਖ-ਵੱਖ ਮੋਬਾਇਲ ਨੰਬਰਾਂ ਤੋਂ ਲਗਾਤਾਰ ਫੋਨ ਆ ਰਹੇ ਸਨ। ਫੋਨ ਕਰਨ ਵਾਲੇ ਉਸ ਦੀ ਕੁੜੀ ਦੀਆਂ ਫੋਟੋਆਂ ਅਤੇ ਵੀਡੀਓ ਆਪਣੇ ਕੋਲ ਹੋਣ ਦੀ ਗੱਲ ਕਹਿ ਕੇ ਉਨ੍ਹਾਂ ਨੂੰ ਸੋਸ਼ਲ ਮੀਡੀਆ ’ਤੇ ਵਾਇਰਲ ਕਰਨ ਦੀਆਂ ਧਮਕੀਆਂ ਦੇ ਰਹੇ ਸਨ।

ਜਾਂਚ ਦੌਰਾਨ ਤਕਨੀਕੀ ਸੈੱਲ ਦੀ ਮਦਦ ਨਾਲ ਨੰਬਰਾਂ ਦੀ ਟ੍ਰੇਸਿੰਗ ਕੀਤੀ ਗਈ ਤਾਂ ਮਾਮਲੇ ਵਿੱਚ ਹਰਮਨ ਸਿੰਘ ਵਾਸੀ ਉਲਡ ਕੈਂਟ ਰੋਡ ਫਰੀਦਕੋਟ, ਰਧਿਕ ਵਾਸੀ ਘੰਟਾ ਘਰ ਵਾਲੀ ਗਲੀ ਫਰੀਦਕੋਟ ਅਤੇ ਦੀਵਾਨ ਚੰਦ ਵਾਸੀ ਮਾਹੀਖਾਨਾ ਮੁੱਹਲਾ ਨਾਲ ਸਬੰਧ ਸਾਹਮਣੇ ਆਇਆ। ਪੁਲਸ ਅਨੁਸਾਰ ਉਕਤਾਂ ਵੱਲੋਂ ਸ਼ਿਕਾਇਤਕਰਤਾ ਨੂੰ ਬਲੈਕਮੇਲ ਕਰਦੇ ਹੋਏ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ। ਮਾਮਲੇ ਦੀ ਜਾਂਚ ਸਾਈਬਰ ਕ੍ਰਾਈਮ ਥਾਣਾ ਵੱਲੋਂ ਕੀਤੀ ਜਾ ਰਹੀ ਹੈ ਅਤੇ ਉਕਤਾਂ ਦੀ ਗ੍ਰਿਫ਼ਤਾਰੀ ਲਈ ਕਾਰਵਾਈ ਜਾਰੀ ਹੈ।


author

Babita

Content Editor

Related News