ਜ਼ਮੀਨ ''ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰਨ ਵਾਲੇ 5 ਨਾਮਜ਼ਦ

Monday, Feb 23, 2026 - 03:58 PM (IST)

ਜ਼ਮੀਨ ''ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰਨ ਵਾਲੇ 5 ਨਾਮਜ਼ਦ

ਬਠਿੰਡਾ (ਸੁਖਵਿੰਦਰ) : ਮੌੜ ਪੁਲਸ ਨੇ ਰਾਜਗੜ੍ਹ ਕੁੱਬੇ ਪਿੰਡ ਵਿਚ ਇੱਕ ਕਿਸਾਨ ਦੀ ਜ਼ਮੀਨ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰਨ ਵਾਲੇ 5 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਰਾਜਗੜ੍ਹ ਕੁੱਬੇ ਦੇ ਵਸਨੀਕ ਜਗਜੀਵਨ ਸਿੰਘ ਨੇ ਪੁਲਸ ਨੂੰ ਇਸ ਸਬੰਧੀ ਸ਼ਿਕਾਇਤ ਦਿੱਤੀ। ਉਸ ਨੇ ਆਪਣੀ ਸ਼ਿਕਾਇਤ 'ਚ ਦੱਸਿਆ ਕਿ ਹਾਲ ਹੀ ਵਿਚ, ਰਾਜਗੜ੍ਹ ਕੁੱਬੇ ਦੇ ਵਸਨੀਕ ਬਲਵੀਰ ਸਿੰਘ, ਸੰਦੀਪ ਸਿੰਘ, ਰੁਲਦੂ ਸਿੰਘ, ਚਮਕੌਰ ਸਿੰਘ ਅਤੇ ਸੁਖਚੈਨ ਸਿੰਘ ਨੇ ਉਸਦੇ ਖੇਤਾਂ ਵਿਚ ਕਣਕ ਉੱਤੇ ਟਰੈਕਟਰ ਚਲਾ ਕੇ ਉਸਦੀ ਜ਼ਮੀਨ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ।

ਮੁਲਜ਼ਮਾਂ ਨੇ ਉਸ ਦੀ ਜ਼ਮੀਨ 'ਤੇ ਸੀਮੈਂਟ ਦੇ ਖੰਭੇ ਅਤੇ ਤਾਰਾਂ ਵੀ ਤੋੜ ਦਿੱਤੀਆਂ। ਸ਼ਿਕਾਇਤ ਦੇ ਆਧਾਰ 'ਤੇ ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

Babita

Content Editor

Related News