ਰੇਤਾ ਨਾਲ ਭਰੀ ਟਰੈਕਟਰ-ਟਰਾਲੀ ਬਰਾਮਦ, ਮਾਮਲਾ ਦਰਜ
Tuesday, Mar 03, 2026 - 03:27 PM (IST)
ਫਿਰੋਜ਼ਪੁਰ (ਪਰਮਜੀਤ ਸੋਢੀ) : ਥਾਣਾ ਮੱਲਾਂਵਾਲਾ ਪੁਲਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਰੇਤਾ ਨਾਲ ਭਰੀ ਨਾਜਾਇਜ਼ ਟਰੈਕਟਰ ਟਰਾਲੀ ਬਰਾਮਦ ਕਰਕੇ ਇਕ ਵਿਅਕਤੀ ਖ਼ਿਲਾਫ਼ ਮਾਈਨਿੰਗ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਸਤਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਲਈ ਰਵਾਨਾ ਸੀ। ਜਦੋਂ ਪੁਲਸ ਪਾਰਟੀ ਕਾਲੂ ਵਾਲਾ ਬੱਸ ਸਟੈਂਡ ਕੋਲ ਪਹੁੰਚੀ ਤਾਂ ਇਸ ਦੌਰਾਨ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਸੋਹਣ ਸਿੰਘ ਪੁੱਤਰ ਅਮਾਨਤ ਵਾਸੀ ਰੁਕਣ ਸ਼ਾਹ ਵਾਲਾ ਨਾਜਾਇਜ਼ ਮਾਈਨਿੰਗ ਕਰਨ ਦਾ ਆਦੀ ਹੈ।
ਪੁਲਸ ਨੇ ਦੱਸਿਆ ਕਿ ਉਕਤ ਦੋਸ਼ੀ ’ਤੇ ਛਾਪੇਮਾਰੀ ਕੀਤੀ ਤਾਂ ਦੋਸ਼ੀ ਮੌਕੇ ਤੋਂ ਫ਼ਰਾਰ ਹੋ ਗਿਆ ਪਰ ਮੌਕੇ ’ਤੇ ਇਕ ਟਰੈਕਟਰ ਨਿਊ ਹੌਲੈਂਡ 3630 ਸਮੇਤ ਰੇਤਾ ਦੀ ਭਰੀ ਟਰਾਲੀ ਬਰਾਮਦ ਕੀਤੀ ਗਈ। ਪੁਲਸ ਨੇ ਦੱਸਿਆ ਕਿ ਉਕਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
