ਗੁਰਦੁਆਰੇ ’ਚ ਆ ਕੇ ਵਿਘਨ ਪਾਉਣ ਤੇ ਧਾਰਮਿਕ ਠੇਸ ਪਹੁੰਚਾਉਣ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
Wednesday, Mar 11, 2026 - 04:02 PM (IST)
ਜਲਾਲਾਬਾਦ (ਬਜਾਜ) : ਥਾਣਾ ਸਿਟੀ ਜਲਾਲਾਬਾਦ ਦੀ ਪੁਲਸ ਵੱਲੋਂ ਗੁਰਦੁਆਰਾ ਸ਼ਹੀਦ ਬਾਬਾ ਬਚਿੱਤਰ ਸਿੰਘ ਜਲਾਲਾਬਾਦ ਵਿੱਚ ਦਾਖ਼ਲ ਹੋ ਕੇ ਗ੍ਰੰਥੀ ਸਾਹਿਬ ਵੱਲੋਂ ਹੁਕਮਨਾਮਾ ਪੜ੍ਹਨ ਸਮੇਂ ਵਿਘਨ ਪਾਉਣ ਵਾਲੇ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਂਚ ਅਧਿਕਾਰੀ ਐੱਸ. ਆਈ. ਅਮਨਦੀਪ ਕੌਰ ਨੇ ਦੱਸਿਆ ਕਿ ਸ਼ਿਕਾਇਤਕਰਤਾ ਦਲੇਰ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਮੁਹੱਲਾ ਰਾਜਪੂਤਾ ਜਲਾਲਾਬਾਦ ਵੱਲੋਂ ਬਿਆਨ ਦਰਜ ਕਰਵਾਏ ਗਏ ਹਨ ਕਿ ਰਣਜੀਤ ਸਿੰਘ ਪੁੱਤਰ ਮੋਹਨ ਨਾਲ ਵਾਸੀ ਮੁਹੱਲਾ ਰਠੋੜਾ ਵਾਲਾ ਨੇ ਉਕਤ ਕੰਮ ਕੀਤਾ।
ਉਸ ਨੇ ਸ਼ਹੀਦ ਬਾਬਾ ਬਚਿੱਤਰ ਸਿੰਘ ਗੁਰਦੁਆਰਾ ਸਾਹਿਬ ਦੇ ਅੰਦਰ ਦਾਖ਼ਲ ਹੋ ਕੇ ਗ੍ਰੰਥੀ ਸਿੰਘ ਭਾਈ ਸੁਖਵਿੰਦਰ ਸਿੰਘ ਦੇ ਹੁਕਮਨਾਮਾ ਪੜ੍ਹਨ ਸਮੇਂ ਵਿਘਨ ਪਾਇਆ ਗਿਆ ਅਤੇ ਗੁਰੂ ਘਰ ਆਈ ਸੰਗਤ ਨੂੰ ਧਾਰਮਿਕ ਠੇਸ ਪਹੁੰਚਾਈ ਗਈ ਹੈ। ਇਸ 'ਤੇ ਪੁਲਸ ਵੱਲੋਂ ਸ਼ਿਕਾਇਤਕਰਤਾ ਦਲੇਰ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਰਣਜੀਤ ਸਿੰਘ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ।
