ਕੁੱਟਮਾਰ ਕਰਨ ਵਾਲੇ 8 ਵਿਅਕਤੀਆਂ ''ਤੇ ਪਰਚਾ ਦਰਜ
Sunday, Mar 22, 2026 - 10:31 AM (IST)
ਫਾਜ਼ਿਲਕਾ (ਲੀਲਾਧਰ) : ਥਾਣਾ ਸਦਰ ਫਾਜ਼ਿਲਕਾ ਪੁਲਸ ਨੇ ਕੁੱਟਮਾਰ ਕਰਨ ਵਾਲੇ 8 ਵਿਅਕਤੀਆਂ 'ਤੇ ਪਰਚਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਰਾਮ ਪ੍ਰਕਾਸ਼ ਨੇ ਦੱਸਿਆ ਕਿ ਉਨ੍ਹਾਂ ਨੂੰ ਉਸ਼ਾ ਰਾਣੀ ਪੁੱਤਰੀ ਬਲਵੀਰ ਸਿੰਘ ਵਾਸੀ ਪਿੰਡ ਮੋਜਮ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਪੁਰਾਣੀ ਰੰਜਿਸ਼ ਕਾਰਨ ਉਸ ਦੀ ਅਤੇ ਉਸ ਦੇ ਪਰਿਵਾਰ ਦੀ ਕੁੱਟਮਾਰ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਬਲਜੀਤ ਸਿੰਘ ਉਰਫ਼ ਭੁੱਲਰ ਪੁੱਤਰ ਰਾਮ ਸਿੰਘ, ਅਰੁਣਦੀਪ ਸਿੰਘ ਪੁੱਤਰ ਗੁਰਮੇਲ ਸਿੰਘ, ਰੋਹਿਤ ਸਿੰਘ ਪੁੱਤਰ ਜਗਦੀਸ਼, ਗੁਰਮੇਲ ਸਿੰਘ ਪੁੱਤਰ ਮੱਖਣ ਸਿੰਘ, ਜਗਦੀਸ਼ ਸਿੰਘ ਪੁੱਤਰ ਮੱਖਣ ਸਿੰਘ, ਜਸਵਿੰਦਰ ਕੌਰ ਪਤਨੀ ਗੁਰਮੇਲ ਸਿੰਘ, ਕੁਲਵਿੰਦਰ ਕੌਰ ਪਤਨੀ ਜਗਦੀਸ਼ ਸਿੰਘ ਅਤੇ ਗੌਰਵ ਸਿੰਘ ਪੁੱਤਰ ਜਗਦੀਸ਼ ਸਿੰਘ ਵਾਸੀ ਪਿੰਡ ਮੋਜਮ ਨੇ ਉਸ ਦੇ ਘਰ ਦੇ ਬਾਹਰ ਆ ਕੇ ਉਸ ਦੀ ਅਤੇ ਉਸ ਦੇ ਪਰਿਵਾਰ ਦੀ ਕੁੱਟਮਾਰ ਕੀਤੀ ਹੈ। ਇਨ੍ਹਾਂ 'ਤੇ ਧਾਰਾ 115(2), 118(1), 191(3), 190 ਬੀ. ਐੱਨ. ਐੱਸ. ਦੇ ਅਧੀਨ ਪਰਚਾ ਦਰਜ ਕੀਤਾ ਗਿਆ ਹੈ।
