ਵਿਦੇਸ਼ ਭੇਜਣ ਦੇ ਨਾਂ ’ਤੇ ਲੱਖਾਂ ਦੀ ਠੱਗੀ ਮਾਰਨ ਵਾਲੇ 2 ਨਾਮਜ਼ਦ

Friday, May 01, 2026 - 11:30 AM (IST)

ਵਿਦੇਸ਼ ਭੇਜਣ ਦੇ ਨਾਂ ’ਤੇ ਲੱਖਾਂ ਦੀ ਠੱਗੀ ਮਾਰਨ ਵਾਲੇ 2 ਨਾਮਜ਼ਦ

ਫ਼ਾਜ਼ਿਲਕਾ (ਨਾਗਪਾਲ) : ਉਪ ਮੰਡਲ ਫ਼ਾਜ਼ਿਲਕਾ ਅਧੀਨ ਆਉਂਦੇ ਥਾਣਾ ਖੂਈਖੇੜਾ ਪੁਲਸ ਨੇ ਵਿਦੇਸ਼ ਭੇਜਣ ਦੇ ਨਾਂ ’ਤੇ ਠੱਗੀ ਮਾਰਨ ਵਾਲੇ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਅਮਿਤ ਕੁਮਾਰ ਵਾਸੀ ਪਿੰਡ ਰਾਮਕੋਟ ਨੇ ਦੱਸਿਆ ਕਿ ਉਸ ਨੂੰ ਵਿਦੇਸ਼ ਭੇਜਣ ਦੇ ਨਾਂ ’ਤੇ ਪ੍ਰਮੋਦ ਕੁਮਾਰ ਅਤੇ ਰਾਕੇਸ਼ ਕੁਮਾਰ ਉਰਫ਼ ਪ੍ਰਕਾਸ਼ ਵਾਸੀ ਰਾਣੀਆ ਸਿਰਸਾ ਨੇ ਉਸ ਨਾਲ ਸੰਪਰਕ ਕੀਤਾ ਸੀ।

ਸ਼ਿਕਾਇਤਕਰਤਾ ਅਨੁਸਾਰ ਉਕਤ ਵਿਅਕਤੀਆਂ ਨੇ ਉਸ ਨੂੰ ਬਾਹਰ ਭੇਜਣ ਦਾ ਝਾਂਸਾ ਦੇ ਕੇ ਉਸ ਕੋਲੋਂ ਕੁੱਲ 8,98,700 ਰੁਪਏ ਹਥਿਆ ਲਏ ਪਰ ਨਾ ਤਾਂ ਉਸ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ। ਪੁਲਸ ਨੇ ਅਮਿਤ ਕੁਮਾਰ ਦੇ ਬਿਆਨਾਂ ਦੇ ਆਧਾਰ ’ਤੇ ਜਾਂਚ ਤੋਂ ਬਾਅਦ ਦੋਵਾਂ ਮੁਲਜ਼ਮਾਂ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ।


author

Babita

Content Editor

Related News