ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ’ਚ 19 ਲੋਕਾਂ ਖ਼ਿਲਾਫ਼ ਮਾਮਲਾ ਦਰਜ
Thursday, May 07, 2026 - 05:22 PM (IST)
ਗੁਰੂਹਰਸਹਾਏ (ਸਿਕਰੀ) : ਥਾਣਾ ਲੱਖੋਕੇ ਬਹਿਰਾਮ ਅਧੀਨ ਆਉਂਦੇ ਪਿੰਡ ਦੋਨਾ ਮੱਤੜ ਉਰਫ਼ ਗੱਜਣੀਵਾਲਾ ਵਿਖੇ ਇਕ ਵਿਅਕਤੀ ਨੂੰ ਰਸਤੇ ’ਚ ਰੋਕਣ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ’ਚ ਥਾਣਾ ਲੱਖੋਕੇ ਬਹਿਰਾਮ ਪੁਲਸ ਨੇ 19 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ ’ਚ ਬਲਵਿੰਦਰ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਪਿੰਡ ਦੋਨਾ ਮੱਤੜ ਉਰਫ਼ ਗੱਜਣੀਵਾਲਾ ਨੇ ਦੱਸਿਆ ਕਿ 1 ਮਈ ਨੂੰ ਰਾਤ ਕਰੀਬ 11 ਵਜੇ ਉਹ ਜਾ ਰਿਹਾ ਸੀ ਤਾਂ ਰਸਤੇ ’ਚ ਗੁਰਨਾਮ ਸਿੰਘ, ਪਰਮਜੀਤ ਸਿੰਘ, ਮਲਕੀਤ ਸਿੰਘ ਪੁੱਤਰਾਨ ਚਿਮਨ ਸਿੰਘ, ਸੁਖਦੇਵ ਸਿੰਘ ਪੁੱਤਰ ਲਛਮਣ ਸਿੰਘ, ਪਰਮਜੀਤ ਕੌਰ ਪਤਨੀ ਮਲਕੀਤ ਸਿੰਘ, ਪ੍ਰਕਾਸ਼ ਕੌਰ ਪਤਨੀ ਪਰਮਜੀਤ ਸਿੰਘ, ਸੰਤੋਸ਼ ਰਾਣੀ ਪਤਨੀ ਗੁਰਨਾਮ ਸਿੰਘ, ਸੀਮਾ ਰਾਣੀ ਪਤਨੀ ਮੁਖਤਿਆਰ ਸਿੰਘ, ਮੁਖਤਿਆਰ ਸਿੰਘ ਪੁੱਤਰ ਕੱਕਾ ਸਿੰਘ, ਭਜੋਲ ਬਾਈ ਪਤਨੀ ਸਤਪਾਲ ਸਿੰਘ, ਸਤਪਾਲ ਸਿੰਘ ਪੁੱਤਰ ਬਲਵੀਰ ਸਿੰਘ, ਬਖਸ਼ੀਸ਼ ਸਿੰਘ ਪੁੱਤਰ ਕੱਕਾ ਸਿੰਘ, ਸੁਰਜੀਤ ਸਿੰਘ ਪੁੱਤਰ ਮੰਗਾ ਸਿੰਘ, ਲਖਵਿੰਦਰ ਸਿੰਘ ਪੁੱਤਰ ਸੁਰਜੀਤ ਸਿੰਘ, ਮਨਪ੍ਰੀਤ ਸਿੰਘ ਪੁੱਤਰ ਹੰਸਾ ਸਿੰਘ, ਦਰਵੇਸ਼ ਸਿੰਘ ਪੁੱਤਰ ਲਛਮਣ ਸਿੰਘ, ਕੁਸ਼ੱਲਿਆ ਰਾਣੀ ਪਤਨੀ ਸੁਖਦੇਵ ਸਿੰਘ, ਬਲਦੇਵ ਸਿੰਘ ਪੁੱਤਰ ਲਛਮਣ ਸਿੰਘ, ਸ਼ੀਲੋ ਬਾਈ ਪਤਨੀ ਚਿਮਨ ਸਿੰਘ ਵਾਸੀਅਨ ਪਿੰਡ ਦੋਨਾ ਮੱਤੜ ਉਰਫ ਗਜਨੀਵਾਲਾ ਅਤੇ 10-15 ਅਣਪਛਾਤੇ ਵਿਅਕਤੀਆਂ ਨੇ ਉਸ ਨੂੰ ਰੋਕਿਆ।
ਬਲਵਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਉਸ ਨੇ ਭੱਜ ਕੇ ਜਾਨ ਬਚਾਈ ਤਾਂ ਉਕਤ ਮੁਲਜ਼ਮ ਉਸ ਦੇ ਪਿੱਛੇ ਘਰ ਅੰਦਰ ਦਾਖ਼ਲ ਹੋ ਗਏ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।
