ਕੁੱਟਮਾਰ ਕਰਨ ਦੇ ਦੋਸ਼ਾਂ ''ਚ 10 ਨਾਮਜ਼ਦ

Thursday, Jun 04, 2026 - 03:24 PM (IST)

ਕੁੱਟਮਾਰ ਕਰਨ ਦੇ ਦੋਸ਼ਾਂ ''ਚ 10 ਨਾਮਜ਼ਦ

ਬਠਿੰਡਾ (ਸੁਖਵਿੰਦਰ) : ਪੁਲਸ ਵਲੋਂ ਕੁੱਟਮਾਰ ਕਰਨ ਦੇ ਵੱਖ-ਵੱਖ ਮਾਮਲਿਆਂ 'ਚ 10 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਤਰੁਣ ਕੁਮਾਰ ਵਾਸੀ ਪ੍ਰਤਾਪ ਨਗਰ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਉਹ ਹਨੂੰਮਾਨ ਚੌਂਕ ਨਜ਼ਦੀਕ ਮੌਜੂਦ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਪ੍ਰੇਮ ਚੰਦ, ਕਾਲੀ, ਇਸੂ, ਰਿਤਕ, ਚੀਮਾ, ਰੀਤ ਨੇ ਮਿਲਕੇ ਉਸਦੀ ਕੁੱਟਮਾਰ ਕੀਤੀ। ਪੁਲਸ ਵਲੋਂ ਉਕਤ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।

ਇਸ ਤਰ੍ਹਾਂ ਸੁਖਚੈਨ ਸਿੰਘ ਵਾਸੀ ਭੁੱਚੋਂ ਕਲਾਂ ਨੇ ਕੈਂਟ ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਮੁਲਜ਼ਮ ਰਾਜਦੀਪ ਸਿੰਘ ਵਾਸੀ ਨਿਓਰ ਨੇ 4 ਅਣਪਛਾਤੇ ਲੋਕਾਂ ਨਾਲ ਮਿਲ ਕੇ ਉਸਦੀ ਕੁੱਟਮਾਰ ਕੀਤੀ। ਪੁਲਸ ਵਲੋਂ ਉਕਤ ਸਾਰੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

Babita

Content Editor

Related News