ਵਿਆਹੁਤਾ ਕੋਲੋਂ ਹੋਰ ਦਾਜ ਮੰਗਣ ਅਤੇ ਕੁੱਟਮਾਰ ਕਰਕੇ ਘਰੋਂ ਕੱਢਿਆ, ਮਾਮਲਾ ਦਰਜ
Sunday, Jun 07, 2026 - 10:44 AM (IST)
ਫ਼ਿਰੋਜ਼ਪੁਰ (ਪਰਮਜੀਤ ਸੋਢੀ) : ਇਕ ਵਿਆਹੁਤਾ ਕੋਲੋਂ ਹੋਰ ਦਾਜ ਮੰਗਣ ਅਤੇ ਕੁੱਟਮਾਰ ਕਰਕੇ ਉਸ ਨੂੰ ਘਰੋਂ ਕੱਢਣ ਦੇ ਦੋਸ਼ 'ਚ ਥਾਣਾ ਵੂਮੈਨ ਫਿਰੋਜ਼ਪੁਰ ਪੁਲਸ ਨੇ ਵਿਆਹੁਤਾ ਦੇ ਪਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਦਰਸ਼ਨ ਸਿੰਘ ਨੇ ਦੱਸਿਆ ਕਿ ਸ਼ਬਨਮ ਬਾਨੂੰ ਪੁੱਤਰੀ ਅਜ਼ਾਦ ਅਲੀ ਵਾਸੀ ਫਿਰੋਜ਼ਪੁਰ ਨੇ ਦੱਸਿਆ ਕਿ ਉਸ ਦਾ ਵਿਆਹ 2024 ਵਿਚ ਲਾਤੀਫ ਮੁਹੰਮਦ ਪੁੱਤਰ ਸੁਲੇਮਾਨ ਵਾਸੀ ਪਟਿਆਲਾ ਨਾਲ ਹੋਇਆ ਸੀ।
ਸ਼ਬਨਮ ਬਾਨੂੰ ਨੇ ਦੱਸਿਆ ਕਿ ਵਿਆਹ ਦੇ ਸਮੇਂ ਉਸ ਦੇ ਮਾਤਾ-ਪਿਤਾ ਨੇ ਆਪਣੀ ਹੈਸੀਅਤ ਤੋਂ ਵੱਧ ਦਾਜ-ਦਹੇਜ ਦਿੱਤਾ ਸੀ ਪਰ ਉਸ ਦਾ ਪਤੀ ਇਸ ਦਾਜ ਤੋਂ ਖੁਸ਼ ਨਹੀਂ ਸੀ ਤੇ ਹੋਰ ਦਾਜ-ਦਹੇਜ ਦੀ ਮੰਗ ਕਰਨ ਲੱਗਾ। ਸ਼ਬਨਮ ਬਾਨੂੰ ਨੇ ਦੱਸਿਆ ਕਿ ਉਸ ਵੱਲੋਂ ਇਨਕਾਰ ਕਰਨ ’ਤੇ ਉਸ ਦੇ ਪਤੀ ਲਤੀਫ ਮੁਹੰਮਦ ਨੇ ਉਸ ਨੂੰ ਕੁੱਟਮਾਰ ਕਰਕੇ ਘਰੋਂ ਕੱਢ ਦਿੱਤਾ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਵਿਆਹੁਤਾ ਦੇ ਪਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅੱਗੇ ਦੀ ਕਾਰਵਾਈ ਜਾਰੀ ਹੈ।
