ਮਾਰੂ ਹਥਿਆਰਾਂ ਨਾਲ ਵਿਅਕਤੀ ਨੂੰ ਜ਼ਖਮੀ ਕਰਨ ਦੇ ਦੋਸ਼ ’ਚ 16 ਖ਼ਿਲਾਫ਼ ਮਾਮਲਾ ਦਰਜ

Saturday, Jun 13, 2026 - 11:10 AM (IST)

ਮਾਰੂ ਹਥਿਆਰਾਂ ਨਾਲ ਵਿਅਕਤੀ ਨੂੰ ਜ਼ਖਮੀ ਕਰਨ ਦੇ ਦੋਸ਼ ’ਚ 16 ਖ਼ਿਲਾਫ਼ ਮਾਮਲਾ ਦਰਜ

ਫਿਰੋਜ਼ਪੁਰ (ਕੁਮਾਰ, ਪਰਮਜੀਤ, ਖੁੱਲਰ) : ਕਥਿਤ ਤੌਰ ’ਤੇ ਇਕ ਘਰ ’ਚ ਦਾਖ਼ਲ ਹੋ ਕੇ ਮਾਰੂ ਹਥਿਆਰਾਂ ਨਾਲ ਇਕ ਵਿਅਕਤੀ ਦੀ ਕੁੱਟਮਾਰ ਕਰਦੇ ਹੋਏ ਬੁਰੀ ਤਰ੍ਹਾਂ ਜ਼ਖਮੀ ਕਰਨ ਦੇ ਦੋਸ਼ ’ਚ ਥਾਣਾ ਘੱਲ ਖੁਰਦ ਦੀ ਪੁਲਸ ਨੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ’ਚ ਇਲਾਜ ਲਈ ਦਾਖ਼ਲ ਸ਼ਿਕਾਇਤਕਰਤਾ ਮੁੱਦਈ ਸੋਹਨ ਸਿੰਘ ਉਰਫ ਸੋਨੀ ਪੁੱਤਰ ਚੰਦ ਸਿੰਘ ਵਾਸੀ ਤਲਵੰਡੀ ਭਾਈ ਵੱਲੋਂ ਦਿੱਤੇ ਬਿਆਨਾਂ ਦੇ ਆਧਾਰ ’ਤੇ ਕਰੀਬ 16 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।

ਇਹ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਹਰਜਿੰਦਰ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਮੁੱਦਈ ਸੋਹਨ ਸਿੰਘ ਨੇ ਪੁਲਸ ਨੂੰ ਦਿੱਤੇ ਬਿਆਨਾਂ ’ਚ ਦੱਸਿਆ ਹੈ ਕਿ ਵੀਰਪਾਲ ਪਕੌੜ, ਆਕਾਸ਼ਦੀਪ ਸਿੰਘ ਉਰਫ਼ ਕਾਲੀ, ਹਰਪ੍ਰੀਤ ਸਿੰਘ ਉਰਫ਼ ਪੱਪਾ, ਗੁਰਵਿੰਦਰ ਸਿੰਘ, ਰਵਿੰਦਰ ਸਿੰਘ ਉਰਫ਼ ਨਿੱਕਾ, ਹਰਪ੍ਰੀਤ ਸਿੰਘ ਉਰਫ਼ ਧਰਮਪ੍ਰੀਤ ਸਿੰਘ, ਹਰਦੀਪ ਸਿੰਘ ਬਾਬਾ, ਮਿੰਟੂ ਸਿੰਘ, ਸਰਬਜੀਤ ਕੌਰ, ਗੁਰਪ੍ਰੀਤ ਕੌਰ, ਗੁਰਮੁਖ ਸਿੰਘ ਅਤੇ 4/5 ਅਣਪਛਾਤੇ ਵਿਅਕਤੀ ਮਾਰੂ ਹਥਿਆਰਾਂ ਨਾਲ ਲੈਸ ਹੋ ਕੇ ਉਸ ਦੇ ਘਰ ’ਚ ਦਾਖ਼ਲ ਹੋ ਗਏ ਅਤੇ ਉਸ ਦੀ ਕੁੱਟਮਾਰ ਕਰਦੇ ਹੋਏ ਉਸ ਨੂੰ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਨਾਮਜ਼ਦ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ।


author

Babita

Content Editor

Related News