ਨਾਬਾਲਗ ਕੁੜੀ ਨੂੰ ਵਿਆਹ ਦਾ ਝਾਂਸਾ ਦੇ ਕੇ ਲਿਜਾਣ ਦੇ ਦੋਸ਼ ’ਚ ਨੌਜਵਾਨ ਨਾਮਜ਼ਦ
Thursday, Jun 25, 2026 - 03:13 PM (IST)
ਫਿਰੋਜ਼ਪੁਰ (ਪਰਮਜੀਤ ਸੋਢੀ) : ਮੱਲਾਂਵਾਲਾ ਵਿਖੇ ਇਕ ਨਾਬਾਲਗ ਕੁੜੀ ਨੂੰ ਵਿਆਹ ਦਾ ਝਾਂਸਾ ਦੇ ਕੇ ਲਿਜਾਣ ਦੇ ਦੋਸ਼ 'ਚ ਥਾਣਾ ਮੱਲਾਂਵਾਲਾ ਪੁਲਸ ਨੇ ਇਕ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ 'ਚ ਨਾਬਾਲਗ ਕੁੜੀ ਦੇ ਪਿਤਾ ਨੇ ਦੱਸਿਆ ਕਿ ਉਸ ਲੱਕੜ ਮਿਸਤਰੀ ਦਾ ਕੰਮ ਕਰਦਾ ਹੈ ਅਤੇ ਉਸ ਦੇ 2 ਬੱਚੇ ਹਨ। ਕੁੜੀ ਦੇ ਪਿਤਾ ਨੇ ਦੱਸਿਆ ਕਿ ਉਸ ਦੀ ਨਾਬਾਲਗ ਕੁੜੀ ਦੀ ਉਮਰ 15 ਸਾਲ ਹੈ। ਉਹ ਕੱਸੂਆਣਾ ਸਕੂਲ 'ਚ ਪੜ੍ਹਦੀ ਸੀ ਅਤੇ ਉਸ ਨੂੰ ਆਪਣੇ ਨਾਨਕੇ ਪਿੰਡ ਮੀਹਾ ਸਿੰਘ ਵਾਲਾ ਛੱਡਿਆ ਗਿਆ ਸੀ।
ਨਾਬਾਲਗ ਕੁੜੀ ਦੇ ਪਿਤਾ ਨੇ ਦੱਸਿਆ ਕਿ ਮਿਤੀ 22 ਜੂਨ 2026 ਦੀ ਰਾਤ ਨੂੰ ਉਸ ਦੀ ਨਾਬਾਲਗ ਕੁੜੀ ਕਿਧਰੇ ਚਲੀ ਗਈ ਹੈ। ਹੁਣ ਉਸ ਨੂੰ ਪਤਾ ਲੱਗਾ ਹੈ ਕਿ ਸਮਨਪ੍ਰੀਤ ਸਿੰਘ ਉਰਫ਼ ਸਮਨ ਉਸ ਦੀ ਧੀ ਨੂੰ ਵਿਆਹ ਦਾ ਝਾਂਸਾ ਦੇ ਕੇ ਆਪਣੇ ਨਾਲ ਲੈ ਗਿਆ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
