5 ਤੋਲ ਸੋਨਾ ਤੇ 20 ਤੋਲੇ ਚਾਂਦੀ ਚੋਰੀ, ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
Saturday, Jun 27, 2026 - 03:38 PM (IST)
ਫਾਜ਼ਿਲਕਾ (ਨਾਗਪਾਲ) : ਥਾਣਾ ਸਿਟੀ ਫਾਜ਼ਿਲਕਾ ਪੁਲਸ ਨੇ ਇਕ ਔਰਤ ਦੀ ਸ਼ਿਕਾਇਤ 'ਤੇ ਉਨ੍ਹਾਂ ਦੇ ਘਰ ਤੋਂ ਸੋਨਾ ਅਤੇ ਚਾਂਦੀ ਚੋਰੀ ਕਰਨ ਵਾਲੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੀ ਸਿ਼ਕਾਇਤ 'ਚ ਸੁਖਪ੍ਰੀਤ ਕੌਰ ਵਾਸੀ ਫਾਜ਼ਿਲਕਾ ਨੇ ਦੱਸਿਆ ਕਿ ਉਹ ਆਪਣੀ ਧੀ ਨੂੰ ਨਾਲ ਲੈ ਕੇ ਆਪਣੇ ਪੇਕੇ ਘਰ ਪਿੰਡ ਵੱਡੀ ਸਰਹਾਲੀ ਜੂਨ ਦੀਆਂ ਛੁੱਟੀਆਂ ਕੱਟਣ ਲਈ ਗਈ ਸੀ।
24 ਜੂਨ ਨੂੰ ਜਦੋਂ ਉਹ ਘਰ ਵਾਪਸ ਆਈ ਤਾਂ ਉਸਦੇ ਘਰ ਦੇ ਤਾਲੇ ਟੁੱਟੇ ਹੋਏ ਸਨ ਅਤੇ ਘਰ ਦਾ ਸਮਾਨ ਖਿੱਲਰਿਆ ਹੋਇਆ ਸੀ। ਜਦੋਂ ਉਸ ਨੇ ਘਰ ਦਾ ਸਮਾਨ ਚੈੱਕ ਕੀਤਾ ਤਾਂ ਸੋਨੇ ਦੀਆਂ ਚਾਰ ਮੁੰਦਰੀਆਂ, ਇਕ ਸੈੱਟ ਸੋਨੇ ਦੇ ਗਲੇ ਦਾ ਹਾਰ, ਕੁੱਲ 5 ਤੋਲੇ ਸੋਨਾ ਅਤੇ 20 ਤੋਲੇ ਚਾਂਦੀ ਚੋਰੀ ਹੋ ਗਈ ਸੀ। ਪੁਲਸ ਨੇ ਬਿਆਨ ਦੇ ਆਧਾਰ 'ਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
