ਪੰਚਾਇਤੀ ਜ਼ਮੀਨ ''ਤੇ ਕਬਜ਼ੇ ਦੀ ਕੋਸ਼ਿਸ਼ ਕਰਨ ਵਾਲੇ 6 ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ
Wednesday, Jul 01, 2026 - 02:55 PM (IST)
ਜਲਾਲਾਬਾਦ (ਬੰਟੀ ਦਹੂਜਾ) : ਥਾਣਾ ਸਦਰ ਜਲਾਲਾਬਾਦ ਪੁਲਸ ਨੇ ਪੰਚਾਇਤੀ ਜ਼ਮੀਨ 'ਤੇ ਕਬਜ਼ੇ ਦੀ ਕੋਸ਼ਿਸ਼ ਕਰਨ ਵਾਲੇ 6 ਵਿਅਕਤੀਆਂ 'ਤੇ ਪਰਚਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਗੁਰਨਾਮ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਸੀ। ਉਨ੍ਹਾਂ ਦੱਸਿਆ ਕਿ ਬਲਾਕ ਵਿਕਾਸ ਅਤੇ ਗ੍ਰਾਮ ਪੰਚਾਇਤ ਅਫ਼ਸਰ ਜਲਾਲਾਬਾਦ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਗੁਰਮੁਖ ਸਿੰਘ ਪੁੱਤਰ ਬਲਵਿੰਦਰ ਸਿੰਘ, ਗੁਰਉਪਜੀਤ ਸਿੰਘ ਪੁੱਤਰ ਗੁਰਮੁਖ ਸਿੰਘ, ਗੁਰਤੇਜ ਸਿੰਘ ਪੁੱਤਰ ਸੰਤਾਂ ਸਿੰਘ, ਹਰਦੇਵ ਸਿੰਘ ਪੁੱਤਰ ਸੁਖਦੇਵ ਸਿੰਘ, ਸੁਖਪਾਲ ਸਿੰਘ ਪੁੱਤਰ ਬਾਜ ਸਿੰਘ ਵਾਸੀ ਚੱਕ ਮੁਹੰਮਦੇਵਾਲਾ ਅਤੇ ਵਰਿੰਦਰ ਕੁਮਾਰ ਪੁੱਤਰ ਭੀਮ ਸੈਨ ਉਰਫ਼ ਚੰਦ ਵਾਸੀ ਚੱਕ ਖੁੰਡਵਾਲਾ ਨੇ ਮਿਲ ਕੇ ਪਿੰਡ ਚੱਕ ਮੁਹੰਮਦੇਵਾਲਾ ਦੀ ਪੰਚਾਇਤੀ ਜ਼ਮੀਨ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ। ਇਨ੍ਹਾਂ 'ਤੇ ਪਰਚਾ ਦਰਜ ਕੀਤਾ ਗਿਆ ਹੈ।
