ਕੁੜੀ ਵੱਲੋਂ ਜ਼ਹਿਰੀਲੀ ਦਵਾਈ ਪੀਣ ਦਾ ਮਾਮਲਾ, ਪਤੀ-ਪਤਨੀ ਖ਼ਿਲਾਫ਼ ਮਾਮਲਾ ਦਰਜ

Wednesday, Jul 22, 2026 - 10:27 AM (IST)

ਕੁੜੀ ਵੱਲੋਂ ਜ਼ਹਿਰੀਲੀ ਦਵਾਈ ਪੀਣ ਦਾ ਮਾਮਲਾ, ਪਤੀ-ਪਤਨੀ ਖ਼ਿਲਾਫ਼ ਮਾਮਲਾ ਦਰਜ

ਗੁਰੂਹਰਸਹਾਏ (ਸੁਨੀਲ ਵਿੱਕੀ) : ਲੜਾਈ-ਝਗੜੇ ਕਾਰਨ ਇੱਕ ਕੁੜੀ ਵੱਲੋਂ ਦੁਖੀ ਹੋ ਕੇ ਜ਼ਹਿਰੀਲੀ ਦਵਾਈ ਪੀ ਲੈਣ ਦੇ ਮਾਮਲੇ 'ਚ ਥਾਣਾ ਲੱਖੋਕੇ ਬਹਿਰਾਮ ਦੀ ਪੁਲਸ ਨੇ ਕੁੜੀ ਦੇ ਬਿਆਨਾ ’ਤੇ ਪਤੀ-ਪਤਨੀ ਖ਼ਿਲਾਫ ਮਾਮਲਾ ਦਰਜ ਕੀਤਾ ਹੈ। ਇਹ ਜਾਣਕਾਰੀ ਦਿੰਦੇ ਹੋਏ ਥਾਣਾ ਲੱਖੋਕੇ ਬਹਿਰਾਮ ਦੇ ਏ. ਐੱਸ. ਆਈ. ਤ੍ਰਿਲੋਕ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨ ਵਿੱਚ ਸ਼ਿਕਾਇਤਕਰਤਾ ਕੁੜੀ ਖੁਸ਼ਦੀਪ ਕੌਰ ਵਾਸੀ ਚੱਕ ਸ਼ਿਕਾਰਗਾਹ ਨੇ ਦੱਸਿਆ ਕਿ ਸੰਦੀਪ ਸਿੰਘ ਪੁੱਤਰ ਮੁਖਤਿਆਰ ਸਿੰਘ ਅਤੇ ਮਨਜਿੰਦਰ ਕੌਰ ਪਤਨੀ ਸੰਦੀਪ ਸਿੰਘ ਵਾਸੀ ਚੱਕ ਸ਼ਿਕਾਰਗਾਹ ਨੇ ਉਸ ਨਾਲ ਲੜਾਈ-ਝਗੜਾ ਕੀਤਾ।

ਉਨ੍ਹਾਂ ਤੋਂ ਦੁਖੀ ਹੋ ਕੇ ਉਸਨੇ ਜ਼ਹਿਰੀਲੀ ਦਵਾਈ ਪੀ ਲਈ। ਇਸ ਤੋਂ ਬਾਅਦ ਉਸਨੂੰ ਇੱਕ ਪ੍ਰਾਈਵੇਟ ਹਸਪਤਾਲ 'ਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ। ਪੁਲਸ ਵੱਲੋਂ ਮਾਮਲਾ ਦਰਜ ਕਰਕੇ ਨਾਮਜ਼ਦ ਪਤੀ-ਪਤਨੀ ਖ਼ਿਲਾਫ਼ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।


author

Babita

Content Editor

Related News