23 ਸਾਲਾ ਨੌਜਵਾਨ ਨੂੰ ਜਾਨੋਂ ਮਾਰਨ ਵਾਲੇ ਵਿਅਕਤੀ ''ਤੇ ਪਰਚਾ ਦਰਜ

Friday, Aug 07, 2026 - 03:28 PM (IST)

23 ਸਾਲਾ ਨੌਜਵਾਨ ਨੂੰ ਜਾਨੋਂ ਮਾਰਨ ਵਾਲੇ ਵਿਅਕਤੀ ''ਤੇ ਪਰਚਾ ਦਰਜ

ਜਲਾਲਾਬਾਦ (ਬੰਟੀ ਦਹੂਜਾ) : ਥਾਣਾ ਸਿਟੀ ਜਲਾਲਾਬਾਦ ਪੁਲਸ ਨੇ 23 ਸਾਲਾ ਨੌਜਵਾਨ ਨੂੰ ਜਾਨੋਂ ਮਾਰਨ ਵਾਲੇ ਇੱਕ ਵਿਅਕਤੀ 'ਤੇ ਪਰਚਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸ਼ਮੀਨਾ ਕੰਬੋਜ ਨੇ ਦੱਸਿਆ ਕਿ ਉਨ੍ਹਾਂ ਨੂੰ ਅਮਨਪ੍ਰੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਜੰਮੂ ਬਸਤੀ ਜਲਾਲਾਬਾਦ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੇ ਭਰਾ ਲਵਪ੍ਰੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਨੂੰ ਸਾਜਨ ਉਰਫ਼ ਬੂੰਦੀ ਪੁੱਤਰ ਬਿੰਦਰ ਸਿੰਘ ਵਾਸੀ ਆਰੀਆ ਵਾਲੀ ਗਲੀ ਵਾਰਡ ਨੰਬਰ 4 ਜਲਾਲਾਬਾਦ ਨੇ ਜਾਨੋਂ ਮਾਰ ਦਿੱਤਾ।

ਇਸ 'ਤੇ ਧਾਰਾ 103 ਬੀ.ਐਨ.ਐਸ. ਦੇ ਅਧੀਨ ਪਰਚਾ ਦਰਜ ਕੀਤਾ ਗਿਆ ਹੈ।


author

Babita

Content Editor

Related News