ਕਮਰਾ ਢਾਹ ਕੇ ਸਮਾਨ ਚੋਰੀ ਕਰਨ ਦੇ ਮਾਮਲੇ ’ਚ 6 ਖ਼ਿਲਾਫ਼ ਮਾਮਲਾ ਦਰਜ
Saturday, Aug 08, 2026 - 10:40 AM (IST)
ਜ਼ੀਰਾ (ਗੁਰਮੇਲ ਸੇਖਵਾਂ) : ਮੱਲੋ ਕੇ ਰੋਡ ਜ਼ੀਰਾ ਸਥਿਤ ਘਰ ਦਾ ਕਮਰਾ ਢਾਹ ਕੇ ਉਸ ਵਿਚੋਂ ਸਮਾਨ ਚੋਰੀ ਕਰਨ ਦੇ ਦੋਸ਼ ’ਚ ਥਾਣਾ ਜ਼ੀਰਾ ਸਿਟੀ ਦੀ ਪੁਲਸ ਨੇ 6 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਹ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਜ਼ੀਰਾ ਦੇ ਏ. ਐੱਸ. ਆਈ. ਸਤਪਾਲ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਗੁਰਦੇਵ ਸਿੰਘ ਪੁੱਤਰ ਦਰਬਾਰਾ ਸਿੰਘ ਵਾਸੀ ਮੱਲੋਕੇ ਰੋਡ ਜ਼ੀਰਾ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਅਤੇ ਬਿਆਨ ’ਚ ਦੱਸਿਆ ਕਿ ਮੇਜਰ ਸਿੰਘ ਪੁੱਤਰ ਭਾਗ ਸਿੰਘ, ਬਲਵੰਤ ਸਿੰਘ ਪੁੱਤਰ ਮੇਜਰ ਸਿੰਘ, ਸੁਖਵਿੰਦਰ ਸਿੰਘ ਪੁੱਤਰ ਮੇਜਰ ਸਿੰਘ, ਚਾਨਣ ਸਿੰਘ ਪੁੱਤਰ ਦਿਆਲ ਸਿੰਘ, ਸੁਖਵੰਤ ਸਿੰਘ ਪੁੱਤਰ ਚਾਨਣ ਸਿੰਘ ਅਤੇ ਕੁਲਵੰਤ ਸਿੰਘ ਪੁੱਤਰ ਚਾਨਣ ਸਿੰਘ ਆਦਿ ਨੇ ਉਸ ਦੇ ਘਰ ਦੀ ਬੈਠਕ ਢਾਹ ਕੇ ਉਸ ਵਿਚੋਂ ਸਾਮਾਨ ਚੋਰੀ ਕਰ ਲਿਆ ਹੈ। ਪੁਲਸ ਵੱਲੋਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
