50 ਲੱਖ ਰੁਪਏ ਦੀ ਰੰਗਦਾਰੀ ਮੰਗਣ ਵਾਲੇ ਅਣਪਛਾਤੇ ਵਿਅਕਤੀ ''ਤੇ ਪਰਚਾ ਦਰਜ

Tuesday, Aug 11, 2026 - 03:37 PM (IST)

50 ਲੱਖ ਰੁਪਏ ਦੀ ਰੰਗਦਾਰੀ ਮੰਗਣ ਵਾਲੇ ਅਣਪਛਾਤੇ ਵਿਅਕਤੀ ''ਤੇ ਪਰਚਾ ਦਰਜ

ਜਲਾਲਾਬਾਦ (ਬੰਟੀ ਦਹੂਜਾ) : ਥਾਣਾ ਸਿਟੀ ਜਲਾਲਾਬਾਦ ਪੁਲਸ ਨੇ 50 ਲੱਖ ਰੁਪਏ ਦੀ ਰੰਗਦਾਰੀ ਮੰਗਣ ਵਾਲੇ ਅਣਪਛਾਤੇ ਵਿਅਕਤੀ 'ਤੇ ਪਰਚਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਗੁਰਦੇਵ ਰਾਜ ਨੇ ਦੱਸਿਆ ਕਿ ਉਨ੍ਹਾਂ ਨੂੰ ਕਰਮਜੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਫੱਤੂ ਵਾਲਾ ਥਾਣਾ ਸਦਰ ਜਲਾਲਾਬਾਦ ਹਾਜ ਅਬਾਦ ਦਸ਼ਮੇਸ਼ ਨਗਰ ਜਲਾਲਾਬਾਦ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸਨੂੰ ਬਾਹਰਲੇ ਦੇਸ਼ ਦੇ ਮੋਬਾਇਲ ਨੰਬਰ ਤੋਂ ਫੋਨ ਆਇਆ। ਇਸ ਵਿੱਚ 50 ਲੱਖ ਰੁਪਏ ਦੀ ਮੰਗ ਕਰਨ ਅਤੇ ਜਾਨੋ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ। ਪੁਲਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਪਰਚਾ ਦਰਜ ਕੀਤਾ ਹੈ।


author

Babita

Content Editor

Related News