ਨਾਬਾਲਗ ਕੁੜੀ ਨੂੰ ਵਿਆਹ ਦਾ ਝਾਂਸਾ ਦੇ ਕੇ ਲਿਜਾਣ ਵਾਲਾ ਨੌਜਵਾਨ ਨਾਮਜ਼ਦ

Wednesday, Aug 12, 2026 - 02:58 PM (IST)

ਨਾਬਾਲਗ ਕੁੜੀ ਨੂੰ ਵਿਆਹ ਦਾ ਝਾਂਸਾ ਦੇ ਕੇ ਲਿਜਾਣ ਵਾਲਾ ਨੌਜਵਾਨ ਨਾਮਜ਼ਦ

ਫਿਰੋਜ਼ਪੁਰ (ਪਰਮਜੀਤ ਸੋਢੀ) : ਮਮਦੋਟ ਦੇ ਅਧੀਨ ਆਉਂਦੇ ਇਕ ਪਿੰਡ ’ਚੋਂ ਇਕ ਨਾਬਾਲਗ ਕੁੜੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲੈ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਮਮਦੋਟ ਪੁਲਸ ਨੇ ਉਕਤ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ ਵਿਚ ਸ਼ਿਕਾਇਤਕਰਤਾ ਕੁੜੀ ਦੀ ਮਾਂ ਨੇ ਦੱਸਿਆ ਕਿ ਉਸ ਦੀ ਛੋਟੀ ਧੀ ਜੋ ਨਾਬਾਲਗ ਹੈ ਅਤੇ 10ਵੀਂ ਜਮਾਤ ਵਿਚ ਸਰਕਾਰੀ ਸਕੂਲ ਵਿਖੇ ਪੜ੍ਹਦੀ ਹੈ।

ਕੁੜੀ ਦੀ ਮਾਂ ਨੇ ਦੱਸਿਆ ਕਿ ਮਿਤੀ 3 ਅਗਸਤ 2026 ਨੂੰ ਉਹ ਘਰ ਵਿਚ ਇਕੱਲੀ ਸੀ। ਉਸ ਸਮੇਂ ਉਹ ਅਤੇ ਉਸ ਦਾ ਪਤੀ ਮਿਹਨਤ-ਮਜ਼ਦੂਰੀ ਕਰਨ ਲਈ ਖੇਤਾਂ ਵਿਚ ਗਏ ਹੋਏ ਸਨ। ਨਾਬਾਲਗ ਕੁੜੀ ਦੀ ਮਾਂ ਨੇ ਦੱਸਿਆ ਕਿ ਇਕ ਨੌਜਵਾਨ ਵਾਸੀ ਜ਼ਿਲ੍ਹਾ ਫ਼ਰੀਦਕੋਟ ਉਨ੍ਹਾਂ ਦੇ ਘਰ ਆਇਆ ਅਤੇ ਉਸ ਦੀ ਨਾਬਾਲਗ ਕੁੜੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਆਪਣੇ ਨਾਲ ਲੈ ਗਿਆ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।


author

Babita

Content Editor

Related News