ਘਰ ਦੇ ਬਾਹਰੋਂ ਮੋਟਰਸਾਈਕਲ ਚੋਰੀ, ਅਣਪਛਾਤੇ ਖ਼ਿਲਾਫ਼ ਮਾਮਲਾ ਦਰਜ
Wednesday, Aug 19, 2026 - 02:57 PM (IST)
ਫਿਰੋਜ਼ਪੁਰ (ਆਨੰਦ) : ਫ਼ਿਰੋਜ਼ਪੁਰ ਸ਼ਹਿਰ ਦੇ ਜ਼ੀਰਾ ਗੇਟ, ਨਵੀਂ ਅਬਾਦੀ ਵਿਖੇ ਇਕ ਘਰ ਦੇ ਬਾਹਰ ਖੜ੍ਹਾ ਮੋਟਰਸਾਈਕਲ ਚੋਰੀ ਹੋਣ ਖ਼ਬਰ ਮਿਲੀ ਹੈ। ਇਸ ਸਬੰਧੀ ਥਾਣਾ ਸਿਟੀ ਫ਼ਿਰੋਜ਼ਪੁਰ ਦੀ ਪੁਲਸ ਨੇ ਅਣਪਛਾਤੇ ਚੋਰ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ ਵਿਚ ਸ਼ਿਕਾਇਤਕਰਤਾ ਬਲੋਰ ਪੁੱਤਰ ਰਮੇਸ਼ ਕੁਮਾਰ ਵਾਸੀ ਜ਼ੀਰਾ ਗੇਟ, ਨਵੀਂ ਅਬਾਦੀ, ਫ਼ਿਰੋਜ਼ਪੁਰ ਸ਼ਹਿਰ ਨੇ ਦੱਸਿਆ ਕਿ 16 ਅਗਸਤ 2026 ਨੂੰ ਸਵੇਰੇ ਲਗਭਗ 8.40 ਵਜੇ ਉਸ ਦਾ ਮੋਟਰਸਾਈਕਲ ਘਰ ਦੇ ਬਾਹਰ ਖੜ੍ਹਾ ਸੀ।
ਥੋੜ੍ਹੀ ਦੇਰ ਬਾਅਦ ਜਦੋਂ ਉਹ ਬਾਹਰ ਆਇਆ ਤਾਂ ਵੇਖਿਆ ਕਿ ਉਸ ਦਾ ਮੋਟਰਸਾਈਕਲ ਆਪਣੀ ਜਗ੍ਹਾ ’ਤੇ ਮੌਜੂਦ ਨਹੀਂ ਸੀ। ਕੋਈ ਅਣਪਛਾਤਾ ਵਿਅਕਤੀ ਉਸ ਦਾ ਮੋਟਰਸਾਈਕਲ ਚੋਰੀ ਕਰਕੇ ਲੈ ਗਿਆ ਸੀ। ਇਸ ਮਾਮਲੇ ਦੀ ਤਫ਼ਤੀਸ਼ ਕਰ ਰਹੇ ਸਹਾਇਕ ਸਬ ਇੰਸਪੈਕਟਰ ਅਯੂਬ ਮਸੀਹ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।
