ਜ਼ਮੀਨ ਦੇ ਝਗੜੇ ਨੂੰ ਲੈ ਕੇ ਕੁੱਟਮਾਰ ਕਰਨ ਦੇ ਦੋਸ਼ ’ਚ 3 ਲੋਕਾਂ ਖ਼ਿਲਾਫ਼ ਪਰਚਾ ਦਰਜ

Friday, Aug 21, 2026 - 04:09 PM (IST)

ਜ਼ਮੀਨ ਦੇ ਝਗੜੇ ਨੂੰ ਲੈ ਕੇ ਕੁੱਟਮਾਰ ਕਰਨ ਦੇ ਦੋਸ਼ ’ਚ 3 ਲੋਕਾਂ ਖ਼ਿਲਾਫ਼ ਪਰਚਾ ਦਰਜ

ਜਲਾਲਾਬਾਦ (ਬਜਾਜ) : ਥਾਣਾ ਸਦਰ ਜਲਾਲਾਬਾਦ ਦੀ ਪੁਲਸ ਵੱਲੋਂ ਪਿੰਡ ਫੱਤੂਵਾਲਾ ਵਿਖੇ ਹੋਈ ਲੜਾਈ ਦੇ ਸਬੰਧ 'ਚ 3 ਲੋਕਾਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਸ਼ਿਕਾਇਤਕਰਤਾ ਸਲਵਿੰਦਰ ਕੌਰ ਪਤਨੀ ਸੁਖਦੇਵ ਸਿੰਘ ਵਾਸੀ ਫੱਤੂਵਾਲਾ ਨੇ ਪੁਲਸ ਕੋਲ ਬਿਆਨ ਦਰਜ ਕਰਵਾਏ ਗਏ ਹਨ ਕਿ ਮਿਤੀ 20-06-2026 ਨੂੰ ਦੇਰ ਸ਼ਾਮ ਕਰੀਬ 6 ਵਜੇ ਉਹ ਅਤੇ ਉਸਦਾ ਪੁੱਤਰ ਜੋਬਨਪ੍ਰੀਤ ਸਿੰਘ ਆਪਣੇ ਲੱਗੇ ਬੋਰਵੈਲ ਦਾ ਸਮਾਨ ਲੈ ਕੇ ਰਸਤੇ ਵਿੱਚ ਉਤਾਰ ਕੇ ਮਿਸਤਰੀ ਦੀ ਉਡੀਕ ਕਰ ਰਹੇ ਸੀ।

ਇਸ ਦੌਰਾਨ ਮੰਗਲ ਸਿੰਘ ਪੁਤਰ ਗੁਰਦਿੱਤ ਸਿੰਘ ਅਤੇ ਹੋਰ ਵਿਅਕਤੀਆਂ ਨੇ ਆ ਕੇ ਜ਼ਮੀਨੀ ਝਗੜੇ ਨੂੰ ਲੈ ਕੇ ਉਸਦੀ ਅਤੇ ਉਸਦੇ ਪੁੱਤਰ ਦੀ ਕੁੱਟਮਾਰ ਕੀਤੀ ਗਈ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੁਖਦੇਵ ਸਿੰਘ ਨੇ ਦੱਸਿਆ ਕਿ ਮੁਦੱਈ ਸਲਵਿੰਦਰ ਕੌਰ ਦੇ ਬਿਆਨਾਂ ਦੇ ਆਧਾਰ 'ਤੇ ਮੰਗਲ ਸਿੰਘ ਪੁੱਤਰ ਗੁਰਦਿੱਤ ਸਿੰਘ, ਸੁਰਿੰਦਰ ਕੌਰ ਪਤਨੀ ਮੰਗਲ ਸਿੰਘ, ਸੰਦੀਪ ਸਿੰਘ ਪੁਤਰ ਮਲਕੀਤ ਸਿੰਘ ਵਾਸੀਆਨ ਢਾਣੀ ਮਾਨ ਸਿੰਘ ਵਾਲਾ ਦਾਖ਼ਲੀ ਫੱਤੂਵਾਲਾ ਦੇ ਖ਼ਿਲਾਫ਼ ਪਰਚਾ ਦਰਜ ਕੀਤਾ ਗਿਆ ਹੈ।


author

Babita

Content Editor

Related News