ਦਾਜ ਦੀ ਮੰਗ ਕਰਨ ਵਾਲੇ ਪਤੀ ਖ਼ਿਲਾਫ਼ ਮਾਮਲਾ ਦਰਜ
Wednesday, Sep 09, 2026 - 04:15 PM (IST)
ਫਾਜ਼ਿਲਕਾ (ਨਾਗਪਾਲ) : ਉਪ-ਮੰਡਲ ਫਾਜ਼ਿਲਕਾ ਅਧੀਨ ਆਉਂਦੇ ਥਾਣਾ ਖੂਈ ਖੇੜਾ ਪੁਲਸ ਨੇ ਇਕ ਵਿਆਹੁਤਾ ਦੀ ਸ਼ਿਕਾਇਤ ’ਤੇ ਦਾਜ ਦੀ ਮੰਗ ਕਰਨ ’ਤੇ ਉਸ ਦੇ ਪਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਇਕਬਾਲ ਕੌਰ ਵਾਸੀ ਪਿੰਡ ਮੰਮੂ ਖੇੜਾ ਨੇ ਦੱਸਿਆ ਕਿ ਉਸ ਦਾ ਵਿਆਹ ਸਾਲ 2013 ’ਚ ਸਤਵਿੰਦਰ ਸਿੰਘ ਵਾਸੀ ਪਿੰਡ ਕਾਲਾ ਬਾਹੀਆ ਜਲੰਧਰ ਨਾਲ ਹੋਇਆ ਸੀ।
ਵਿਆਹ ਤੋਂ ਬਾਅਦ ਉਸ ਦੇ ਸਹੁਰੇ ਪਰਿਵਾਰ ਨੇ ਦਾਜ ਘੱਟ ਲਿਆਉਣ ’ਤੇ ਤੰਗ-ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ। ਕੁੱਝ ਸਮੇਂ ਬਾਅਦ ਉਸ ਦਾ ਘਰਵਾਲਾ ਵਿਦੇਸ਼ ਚਲਾ ਗਿਆ। ਜਿੱਥੇ ਉਸ ਨੂੰ ਬੁਲਾਉਣ ਦੇ ਬਦਲੇ ਪੈਸੇ ਦੀ ਮੰਗ ਕਰਨ ਲੱਗਾ। ਪੁਲਸ ਨੇ ਬਿਆਨ ਦੇ ਆਧਾਰ ’ਤੇ ਵਿਆਹੁਤਾ ਦੇ ਪਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
