ਪੁਰਾਣੀ ਰੰਜਿਸ਼ ਕਾਰਨ ਵਿਅਕਤੀ ’ਤੇ ਹਮਲਾ ਕਰਨ ਦੇ ਦੋਸ਼ ’ਚ ਮਾਮਲਾ ਦਰਜ

Sunday, Oct 11, 2026 - 04:43 PM (IST)

ਪੁਰਾਣੀ ਰੰਜਿਸ਼ ਕਾਰਨ ਵਿਅਕਤੀ ’ਤੇ ਹਮਲਾ ਕਰਨ ਦੇ ਦੋਸ਼ ’ਚ ਮਾਮਲਾ ਦਰਜ

ਫਿਰੋਜ਼ਪੁਰ (ਪਰਮਜੀਤ ਸੋਢੀ) : ਥਾਣਾ ਸਦਰ ਫਿਰੋਜ਼ਪੁਰ ਵਿਖੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਇਕ ਵਿਅਕਤੀ ’ਤੇ ਜਾਨਲੇਵਾ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਸਦਰ ਫਿਰੋਜ਼ਪੁਰ ਪੁਲਸ ਨੇ 3 ਬਾਏ ਨੇਮ ਵਿਅਕਤੀਆਂ ਅਤੇ 2 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਪੁਲਸ ਨੂੰ ਦਿੱਤੇ ਬਿਆਨਾਂ ਵਿਚ ਸ਼ਿਕਾਇਤਕਰਤਾ ਸਾਹਿਲ ਪੁੱਤਰ ਜੀਤਾ ਵਾਸੀ ਪਿੰਡ ਖਲਚੀਆਂ ਕਦੀਮ ਨੇ ਦੱਸਿਆ ਕਿ ਮਿਤੀ 23 ਅਕਤੂਬਰ 2026 ਨੂੰ ਵਕਤ ਕਰੀਬ 11 ਵਜੇ ਜਦੋਂ ਉਹ ਸੈਰ ਕਰਕੇ ਆਪਣੇ ਘਰ ਵਾਪਸ ਆ ਰਿਹਾ ਸੀ ਅਤੇ ਵਾਲਮੀਕ ਮੰਦਰ ਕੋਲ ਪਹੁੰਚਿਆ, ਤਾਂ ਉੱਥੇ ਮੌਜੂਦ ਮਹਿੰਦਰ ਪੁੱਤਰ ਰਹਿਮਤ, ਕਰਮਵੀਰ ਉਰਫ ਮਾਟੂ ਪੁੱਤਰ ਮਹਿੰਦਰ, ਅਮਵੀਰ ਪੁੱਤਰ ਰੂਪਾ, ਰੂਪਾ ਪੁੱਤਰ ਗੁਲਾਮਾ ਵਾਸੀਅਨ ਪਿੰਡ ਖਿਲਚੀਆ ਕਦੀਮ ਅਤੇ ਦੋ ਅਣਪਛਾਤੇ ਵਿਅਕਤੀਆਂ ਨੇ ਆਪਸੀ ਮਿਲੀ-ਭੁਗਤ ਕਰਕੇ ਅਤੇ ਹਥਿਆਰਾਂ ਨਾਲ ਲੈਸ ਹੋ ਕੇ ਉਸ ’ਤੇ ਹਮਲਾ ਕਰ ਦਿੱਤਾ ਅਤੇ ਉਸ ਨੂੰ ਗੰਭੀਰ ਸੱਟਾਂ ਮਾਰੀਆਂ।

ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਗਿਆ ਹੈ ਕਿ ਇਸ ਹਮਲੇ ਦਾ ਮੁੱਖ ਕਾਰਨ ਪੁਰਾਣੀ ਰੰਜਿਸ਼ ਹੈ, ਕਿਉਂਕਿ ਘਟਨਾ ਤੋਂ ਦੋ-ਤਿੰਨ ਦਿਨ ਪਹਿਲਾਂ ਉਸ ਦੀ ਉਕਤ ਦੋਸ਼ੀਅਨ ਨਾਲ ਬਹਿਸਬਾਜ਼ੀ ਹੋਈ ਸੀ। ਇਸੇ ਰੰਜਿਸ਼ ਦੀ ਤਹਿਤ ਦੋਸ਼ੀਅਨ ਨੇ ਉਸ ਨੂੰ ਘੇਰ ਕੇ ਉਸ ਦੇ ਸੱਟਾਂ ਮਾਰੀਆਂ, ਜਿਸ ਤੋਂ ਬਾਅਦ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਉਕਤ ਦੋਸ਼ੀਅਨ ਖ਼ਿਲਾਫ਼ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ। ਕਾਰਵਾਈ ਕਰਦਿਆਂ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।


author

Babita

Content Editor

Related News