ਘਰ ਅੰਦਰ ਦਾਖ਼ਲ ਹੋ ਕੇ ਪਰਿਵਾਰ ਦੀ ਕੁੱਟਮਾਰ ਕਰਨ ਦੇ ਦੋਸ਼ ''ਚ 6 ਲੋਕਾਂ ਖ਼ਿਲਾਫ਼ ਮਾਮਲਾ ਦਰਜ

Saturday, Oct 17, 2026 - 04:39 PM (IST)

ਘਰ ਅੰਦਰ ਦਾਖ਼ਲ ਹੋ ਕੇ ਪਰਿਵਾਰ ਦੀ ਕੁੱਟਮਾਰ ਕਰਨ ਦੇ ਦੋਸ਼ ''ਚ 6 ਲੋਕਾਂ ਖ਼ਿਲਾਫ਼ ਮਾਮਲਾ ਦਰਜ

ਜਲਾਲਾਬਾਦ (ਬਜਾਜ) : ਥਾਣਾ ਵੈਰੋਕੇ ਦੇ ਆਉਂਦੇ ਪਿੰਡ ਜਾਨੀਸਰ ਵਿਖੇ ਜ਼ਮੀਨੀ ਵਿਵਾਦ ਨੂੰ ਲੈ ਕੇ ਇੱਕ ਪਰਿਵਾਰ ਦੀ ਕੁੱਟਮਾਰ ਕਰਨ ਦੇ ਦੋਸ਼ ਲੱਗੇ ਹਨ। ਪੀੜਤ ਦੇ ਬਿਆਨਾਂ ਦੇ ਆਧਾਰ ’ਤੇ ਥਾਣਾ ਵੈਰੋਕੇ ਪੁਲਸ ਨੇ ਪੰਜ ਨਾਮਜ਼ਦ ਵਿਅਕਤੀਆਂ ਅਤੇ ਇੱਕ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਰਿਕਾਰਡ ਅਨੁਸਾਰ ਸ਼ਿਕਾਇਤਕਰਤਾ ਸ਼ਮਸ਼ੇਰ ਸਿੰਘ ਉਰਫ਼ ਸੈਂਡੀ ਪੁੱਤਰ ਹਰਬੇਲ ਸਿੰਘ ਵਾਸੀ ਪਿੰਡ ਜਾਨੀਸਰ ਨੇ ਸ਼ਿਕਾਇਤ ਦਰਜ ਕਰਵਾਈ ਹੈ। ਸ਼ਿਕਾਇਤਕਰਤਾ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿੱਚ ਦੱਸਿਆ ਕਿ 15 ਅਕਤੂਬਰ 2026 ਨੂੰ ਸ਼ਾਮ ਕਰੀਬ 7:30 ਵਜੇ ਉਹ ਆਪਣੇ ਘਰ ਵਿੱਚ ਮੌਜੂਦ ਸੀ। ਇਸ ਦੌਰਾਨ ਕਥਿਤ ਤੌਰ ’ਤੇ ਮੁਲਜ਼ਮ ਆਪਣੀ ਗੱਡੀ ਲੈ ਕੇ ਉਸ ਦੇ ਘਰ ਅੰਦਰ ਦਾਖ਼ਲ ਹੋਏ ਅਤੇ ਉਸ ਦੀ ਅਤੇ ਉਸ ਦੇ ਪਰਿਵਾਰ ਦੀ ਕੁੱਟਮਾਰ ਕੀਤੀ। ਸ਼ਿਕਾਇਤਕਰਤਾ ਸ਼ਮਸ਼ੇਰ ਸਿੰਘ ਉਰਫ ਸੈਂਡੀ ਅਨੁਸਾਰ ਇਸ ਝਗੜੇ ਦਾ ਕਾਰਨ ਜ਼ਮੀਨੀ ਵਿਵਾਦ ਹੈ। ਉਸ ਦਾ ਕਹਿਣਾ ਹੈ ਕਿ ਮੁਲਜ਼ਮ ਕ੍ਰਿਸ਼ਨ ਸਿੰਘ ਪੁੱਤਰ ਕੁੰਦਨ ਸਿੰਘ ਨਾਲ ਉਨ੍ਹਾਂ ਦਾ ਜ਼ਮੀਨ ਸਬੰਧੀ ਵਿਵਾਦ ਚੱਲ ਰਿਹਾ ਹੈ।

ਇਸ ਮਾਮਲੇ ਸਬੰਧੀ ਵੱਖ-ਵੱਖ ਅਦਾਲਤਾਂ ਤੋਂ ਇਲਾਵਾ ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ ਵਿੱਚ ਵੀ ਕੇਸ ਚੱਲ ਰਿਹਾ ਹੈ। ਸ਼ਿਕਾਇਤਕਰਤਾ ਨੇ ਦਾਅਵਾ ਕੀਤਾ ਕਿ ਜ਼ਮੀਨ ਸਬੰਧੀ ਸਟੇਅ ਉਨ੍ਹਾਂ ਦੇ ਹੱਕ ਵਿੱਚ ਹੋਣ ਦੇ ਬਾਵਜੂਦ ਉਨ੍ਹਾਂ ਨਾਲ ਝਗੜਾ ਕੀਤਾ ਜਾਂਦਾ ਹੈ। ਪੁਲਿਸ ਨੇ ਸੁਖਮੰਦਰ ਸਿੰਘ ਉਰਫ਼ ਮੰਦਰ ਭਾਉ ਪੁੱਤਰ ਸੂਰਤ ਸਿੰਘ ਵਾਸੀ ਪਿੰਡ ਖੱਪਿਆਂ ਵਾਲੀ ਹਾਲ ਆਬਾਦ ਬੂੜਾ ਗੁੱਜਰ ਰੋਡ ਸ੍ਰੀ ਮੁਕਤਸਰ ਸਾਹਿਬ, ਭੋਲਾ ਪੰਡਿਤ ਪੁੱਤਰ ਦੇਸ ਰਾਜ ਵਾਸੀ ਪਿੰਡ ਚੱਕ ਜਾਨੀਸਰ, ਸੁਰਜੀਤ ਸਿੰਘ ਪੁੱਤਰ ਗਿੰਦਰ ਸਿੰਘ ਵਾਸੀ ਪਿੰਡ ਹਾਕਮ ਸਿੰਘ ਵਾਲਾ ਜ਼ਿਲ੍ਹਾ ਬਠਿੰਡਾ, ਗੁਰਪਿੰਦਰ ਸਿੰਘ ਪੁੱਤਰ ਕੌਰ ਸਿੰਘ ਵਾਸੀ ਚੱਕ ਜਾਨੀਸਰ, ਕ੍ਰਿਸ਼ਨ ਸਿੰਘ ਪੁੱਤਰ ਕੁੰਦਨ ਸਿੰਘ ਵਾਸੀ ਗਾਂਧੀ ਨਗਰ ਬੂੜਾ ਗੁੱਜਰ ਰੋਡ ਸ੍ਰੀ ਮੁਕਤਸਰ ਸਾਹਿਬ ਅਤੇ ਇੱਕ ਅਣਪਛਾਤੇ ਵਿਅਕਤੀ ਖ਼ਿਲਾਫ਼ ਮੁਕੱਦਮਾ ਨੰਬਰ 178 ਮਿਤੀ 16 ਅਕਤੂਬਰ 2026 ਨੂੰ ਦਰਜ ਕੀਤਾ ਹੈ। ਇਸ ਮਾਮਲੇ ਦੀ ਜਾਂਚ ਏ. ਐੱਸ. ਆਈ. ਅਭਿਸ਼ੇਕ ਸ਼ਰਮਾ ਵੱਲੋਂ ਕੀਤੀ ਜਾ ਰਹੀ ਹੈ।


author

Babita

Content Editor

Related News