ਹਥਿਆਰਾਂ ਨਾਲ ਕੁੱਟਮਾਰ ਕਰਨ ’ਤੇ 5 ਖ਼ਿਲਾਫ਼ ਮਾਮਲਾ ਦਰਜ

Monday, Oct 26, 2026 - 05:11 PM (IST)

ਹਥਿਆਰਾਂ ਨਾਲ ਕੁੱਟਮਾਰ ਕਰਨ ’ਤੇ 5 ਖ਼ਿਲਾਫ਼ ਮਾਮਲਾ ਦਰਜ

ਫਿਰੋਜ਼ਪੁਰ (ਕੁਮਾਰ, ਪਰਮਜੀਤ, ਖੁੱਲਰ) : ਆਪਣੇ ਖੇਤਾਂ ਵਿਚ ਗੇੜਾ ਮਾਰ ਕੇ ਮੋਟਰਸਾਈਕਲ ’ਤੇ ਵਾਪਸ ਘਰ ਪਰਤ ਰਹੇ ਵਿਅਕਤੀਆਂ ਦੀ ਕੁੱਟਮਾਰ ਕਰਦੇ ਹੋਏ ਉਨ੍ਹਾਂ ਨੂੰ ਆਪਣੇ ਹਥਿਆਰਾਂਨਾਲ ਜ਼ਖਮੀ ਕਰਨ ਦੇ ਦੋਸ਼ ’ਚ ਥਾਣਾ ਸਦਰ ਫਿਰੋਜ਼ਪੁਰ ਦੀ ਪੁਲਸ ਨੇ ਸੋਹਣ ਸਿੰਘ ਪੁੱਤਰ ਸਾਧੂ ਸਿੰਘ, ਗੁਰਵਿੰਦਰ ਸਿੰਘ, ਗੁਰਮੁਖ ਸਿੰਘ ਅਤੇ 2 ਅਣਪਛਾਤੇ ਵਿਅਕਤੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਹ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਸੁਖਬੀਰ ਸਿੰਘ ਨੇ ਦੱਸਿਆ ਕਿ ਸਿਵਲ ਹਸਪਤਾਲ ਫਿਰੋਜ਼ਪੁਰ ’ਚ ਪੁਲਸ ਨੂੰ ਦਿੱਤੇ ਬਿਆਨਾਂ ’ਚ ਸ਼ਿਕਾਇਤਕਰਤਾ ਮੁੱਦਈ ਮੋਹਣ ਸਿੰਘ ਪੁੱਤਰ ਸਾਧੂ ਸਿੰਘ ਨੇ ਦੱਸਿਆ ਹੈ ਕਿ 24 ਅਕਤੂਬਰ ਨੂੰ ਜਦੋਂ ਉਹ ਆਪਣੇ ਖੇਤਾਂ ’ਚ ਚੱਕਰ ਲਗਾ ਕੇ ਆਪਣੇ ਭਤੀਜੇ ਦੇ ਨਾਲ ਮੋਟਰਸਾਈਕਲ ’ਤੇ ਆਪਣੇ ਘਰ ਪਰਤ ਰਹੇ ਸਨ।

ਇਸ ਦੌਰਾਨ ਨਾਮਜ਼ਦ ਮੁਲਜ਼ਮਾਂ ਨੇ ਉਨ੍ਹਾਂ ਦਾ ਮੋਟਰਸਾਈਕਲ ਰੋਕ ਲਿਆ ਅਤੇ 2 ਅਣਪਛਾਤੇ ਵਿਅਕਤੀਆਂ ਦੇ ਨਾਲ ਮਿਲ ਕੇ ਉਨ੍ਹਾਂ ਦੀ ਕੁੱਟਮਾਰ ਕੀਤੀ ਅਤੇ ਆਪਣੇ ਹਥਿਆਰਾਂ ਦੇ ਨਾਲ ਉਨ੍ਹਾਂ ਨੂੰ ਜ਼ਖਮੀ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ 5 ਵਿਅਕਤੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅੱਗੇ ਕਾਰਵਾਈ ਕੀਤੀ ਜਾ ਰਹੀ ਹੈ।
 


author

Babita

Content Editor

Related News