ਵਿਆਹੁਤਾ ਕੋਲੋਂ ਹੋਰ ਦਾਜ ਦੀ ਮੰਗ ਕਰਨ ’ਤੇ ਕੁੱਟਮਾਰ ਕਰਕੇ ਘਰੋਂ ਕੱਢਿਆ

Wednesday, Nov 11, 2026 - 12:11 PM (IST)

ਵਿਆਹੁਤਾ ਕੋਲੋਂ ਹੋਰ ਦਾਜ ਦੀ ਮੰਗ ਕਰਨ ’ਤੇ ਕੁੱਟਮਾਰ ਕਰਕੇ ਘਰੋਂ ਕੱਢਿਆ

ਫ਼ਿਰੋਜ਼ਪੁਰ (ਖੁੱਲਰ) : ਇਕ ਵਿਆਹੁਤਾ ਕੋਲੋਂ ਹੋਰ ਦਾਜ ਮੰਗਣ ਤੇ ਤੰਗ-ਪਰੇਸ਼ਾਨ ਕਰਕੇ ਉਸ ਦੀ ਕੁੱਟਮਾਰ ਕਰਕੇ ਘਰੋਂ ਕੱਢਣ ਦੇ ਦੋਸ਼ ਵਿਚ ਥਾਣਾ ਵੂਮੈਨ ਫਿਰੋਜ਼ਪੁਰ ਪੁਲਸ ਨੇ ਵਿਆਹੁਤਾ ਦੇ ਪਤੀ, ਸੱਸ ਅਤੇ ਸਹੁਰੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ ਵਿਚ ਵਿਆਹੁਤਾ ਅਮਨਦੀਪ ਕੌਰ ਪਤਨੀ ਹਰਜਾਪ ਸਿੰਘ ਨੇ ਦੱਸਿਆ ਕਿ ਉਸ ਦਾ ਵਿਆਹ ਸਾਲ 2024 ਵਿਚ ਹਰਜਾਪ ਸਿੰਘ ਪੁੱਤਰ ਪੂਰਨ ਸਿੰਘ ਵਾਸੀ ਬਸਤੀ ਨੱਥੇਸ਼ਾਹ ਵਾਲੀ ਫਿਰੋਜ਼ਪੁਰ ਨਾਲ ਹੋਇਆ ਸੀ। ਵਿਆਹ ਸਮੇਂ ਉਸ ਦੇ ਮਾਤਾ-ਪਿਤਾ ਨੇ ਆਪਣੀ ਹੈਸੀਅਤ ਤੋਂ ਵੱਧ ਕੇ ਦਾਜ ਦਿੱਤਾ ਸੀ। ਪਰ ਪਤੀ ਹਰਜਾਪ ਸਿੰਘ, ਸੱਸ ਸੁਰਜੀਤ ਕੌਰ ਅਤੇ ਸਹੁਰਾ ਪੂਰਨ ਸਿੰਘ ਇਸ ਦਾਜ ਤੋਂ ਖੁਸ਼ ਨਹੀਂ ਸਨ।

ਵਿਆਹੁਤਾ ਨੇ ਦੱਸਿਆ ਕਿ ਉਸ ਦੇ ਸਹੁਰੇ ਪਰਿਵਾਰ ਵੱਲੋਂ ਲਗਾਤਾਰ ਹੋਰ ਦਾਜ ਲਿਆਉਣ ਦੀ ਮੰਗ ਕੀਤੀ ਜਾਂਦੀ ਰਹੀ। ਜਦੋਂ ਉਸ ਨੇ ਅਤੇ ਉਸ ਦੇ ਪਰਿਵਾਰ ਨੇ ਹੋਰ ਦਾਜ ਦੇਣ ਤੋਂ ਇਨਕਾਰ ਕੀਤਾ ਤਾਂ ਉਸ ਦੇ ਪਤੀ ਹਰਜਾਪ ਸਿੰਘ, ਸੱਸ ਸੁਰਜੀਤ ਕੌਰ ਅਤੇ ਸਹੁਰਾ ਪੂਰਨ ਸਿੰਘ ਨੇ ਉਸ ਨਾਲ ਕੁੱਟਮਾਰ ਕੀਤੀ ਅਤੇ ਘਰੋਂ ਬਾਹਰ ਕੱਢ ਦਿੱਤਾ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਨੇ ਦੱਸਿਆ ਕਿ ਪੁਲਸ ਨੇ ਵਿਆਹੁਤਾ ਦੇ ਬਿਆਨਾਂ ’ਤੇ ਉਸ ਦੇ ਸਹੁਰੇ ਪਰਿਵਾਰ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਅਤੇ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ।


author

Babita

Content Editor

Related News