ਮਿੰਨੀ ਬੱਸ ਦੀ ਟੱਕਰ ਨਾਲ ਖੜ੍ਹੀ ਥਾਰ ਨੁਕਸਾਨੀ ਗਈ, ਅਣਪਛਾਤੇ ਚਾਲਕ ਖ਼ਿਲਾਫ਼ ਮਾਮਲਾ ਦਰਜ

Thursday, Nov 19, 2026 - 04:25 PM (IST)

ਮਿੰਨੀ ਬੱਸ ਦੀ ਟੱਕਰ ਨਾਲ ਖੜ੍ਹੀ ਥਾਰ ਨੁਕਸਾਨੀ ਗਈ, ਅਣਪਛਾਤੇ ਚਾਲਕ ਖ਼ਿਲਾਫ਼ ਮਾਮਲਾ ਦਰਜ

ਜ਼ੀਰਾ (ਗੁਰਮੇਲ ਸੇਖਵਾਂ) : ਥਾਣਾ ਜ਼ੀਰਾ ਦੀ ਪੁਲਸ ਨੇ ਮੱਲਾਂਵਾਲਾ ਰੋਡ 'ਤੇ ਖੜ੍ਹੀ ਥਾਰ ਗੱਡੀ ਨੂੰ ਟੱਕਰ ਮਾਰਨ ਵਾਲੀ ਮਿੰਨੀ ਬੱਸ ਦੇ ਅਣਪਛਾਤੇ ਚਾਲਕ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਜ਼ੀਰਾ ਸਿਟੀ ਦੇ ਏ. ਐੱਸ. ਆਈ. ਭੁਪਿੰਦਰ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਅਜਮੇਰ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਪਿੰਡ ਫੇਰੋਕੇ ਨੇ ਪੁਲਸ ਨੂੰ ਦਿੱਤੇ ਬਿਆਨ ਵਿੱਚ ਦੱਸਿਆ ਕਿ ਉਹ ਬੀਤੇ ਦਿਨ ਆਪਣੀ ਥਾਰ 'ਤੇ ਸਵਾਰ ਹੋ ਕੇ ਜ਼ੀਰਾ ਸ਼ਹਿਰ ਕਿਸੇ ਨਿੱਜੀ ਕੰਮ ਲਈ ਆਇਆ ਸੀ।

ਉਸ ਨੇ ਦੱਸਿਆ ਕਿ ਉਸ ਨੇ ਮੱਲਾਂਵਾਲਾ ਰੋਡ 'ਤੇ ਆਪਣੀ ਥਾਰ ਗੱਡੀ ਸੜਕ ਦੇ ਕੰਢੇ ਖੜ੍ਹੀ ਕੀਤੀ ਹੋਈ ਸੀ ਅਤੇ ਉਹ ਦੁਕਾਨ ਤੋਂ ਸਮਾਨ ਲੈ ਰਿਹਾ ਸੀ। ਇਸੇ ਦੌਰਾਨ ਮੱਲਾਂਵਾਲਾ ਵਾਲੇ ਪਾਸੇ ਤੋਂ ਆ ਰਹੀ ਮਿੰਨੀ ਬੱਸ ਦੇ ਅਣਪਛਾਤੇ ਚਾਲਕ ਨੇ ਲਾਪਰਵਾਹੀ ਨਾਲ ਉਸ ਦੀ ਖੜ੍ਹੀ ਥਾਰ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਥਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਏ. ਐੱਸ. ਆਈ. ਭੁਪਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤ ਦੇ ਆਧਾਰ 'ਤੇ ਅਣਪਛਾਤੇ ਬੱਸ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
 


author

Babita

Content Editor

Related News