ਘਰ ’ਚ ਦਾਖ਼ਲ ਹੋ ਕੇ ਕੁੱਟਮਾਰ ਕਰਨ ਦੇ ਦੋਸ਼ ’ਚ 19 ਲੋਕਾਂ ਖ਼ਿਲਾਫ਼ ਮਾਮਲਾ ਦਰਜ
Sunday, Nov 22, 2026 - 02:15 PM (IST)
ਫਿਰੋਜ਼ਪੁਰ (ਖੁੱਲਰ) : ਥਾਣਾ ਮੱਲਾਂਵਾਲਾ ਪੁਲਸ ਨੇ ਪਿੰਡ ਕੋਹਾਲਾ ਵਿਖੇ ਇਕ ਵਿਅਕਤੀ ਦੇ ਘਰ 'ਚ ਦਾਖ਼ਲ ਹੋ ਕੇ ਉਸ ਅਤੇ ਉਸਦੀ ਭੈਣ ਨਾਲ ਕੁੱਟਮਾਰ ਕਰਨ ਦੇ ਦੋਸ਼ ’ਚ 19 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਹ ਘਟਨਾ 19 ਨਵੰਬਰ 2026 ਨੂੰ ਰਾਤ ਕਰੀਬ 8 ਵਜੇ ਵਾਪਰੀ। ਪੁਲਸ ਨੂੰ ਦਿੱਤੇ ਬਿਆਨਾਂ ਵਿਚ ਗੁਰਤੇਜ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਕੋਹਾਲਾ ਨੇ ਦੱਸਿਆ ਕਿ ਉਸ ਘਰ ਅੰਦਰ ਦਾਖ਼ਲ ਹੋ ਕੇ ਉਸਦੀ ਅਤੇ ਉਸਦੀ ਭੈਣ ਸੀਤਾ ਦੀ ਬੱਬਲ, ਬੌਬੀ ਪੁੱਤਰਾਨ ਅਸ਼ੋਕ, ਦਲਬੀਰ ਸਿੰਘ ਪੁੱਤਰ ਬੂਟਾ ਸਿੰਘ, ਜਗਦੀਸ਼ ਸਿੰਘ ਉਰਫ ਜਾਨੀ ਪੁੱਤਰ ਬਲਦੇਵ ਸਿੰਘ ਉਰਫ ਦੇਬਾ, ਸੁਖਨਦੀਪ ਸਿੰਘ ਉਰਫ ਸੁਫਨ ਪੁੱਤਰ ਅਵਤਾਰ ਸਿੰਘ, ਹਮਰਾਜ ਸਿੰਘ ਉਰਫ ਬੂਟਾ ਸਿੰਘ ਪੁੱਤਰ ਬਲਦੇਵ ਸਿੰਘ, ਮਨਪ੍ਰੀਤ ਸਿੰਘ ਉਰਫ ਮਾਹਣਾ ਪੁੱਤਰ ਸਵਰਨ ਸਿੰਘ, ਮਨਜੀਤ ਕੌਰ ਪਤਨੀ ਮਨਪ੍ਰੀਤ ਸਿੰਘ ਉਰਫ ਮਾਹਣਾ, ਗਗਨਦੀਪ ਕੌਰ ਪਤਨੀ ਜਗਸੀਰ ਸਿੰਘ ਉਰਫ ਸੀਰਾ, ਸੁਖਰੀਤ ਸਿੰਘ ਉਰਫ ਗੋਰਾ ਪੁੱਤਰ ਮਨਦੀਪ ਸਿੰਘ, ਮਲਦੀਪ ਸਿੰਘ ਪੁੱਤਰ ਜੋਗਿੰਦਰ ਸਿੰਘ, ਮਨਪ੍ਰੀਤ ਕੌਰ ਪਤਨੀ ਮਨਦੀਪ ਸਿੰਘ, ਮਨਿੰਦਰ ਸਿੰਘ ਪੁੱਤਰ ਬਿੰਦਰ ਸਿੰਘ ਉਰਫ ਰਾਵਣ, ਸੁਖਚੈਨ ਸਿੰਘ ਉਰਫ ਭੀਲਾ ਪੁੱਤਰ ਬਲਵਿੰਦਰ ਸਿੰਘ, ਅਜੈ ਪੁੱਤਰ ਗੁਰਸੇਵਕ ਸਿੰਘ, ਸੁਖਬੀਰ ਸਿੰਘ ਉਰਫ ਸੋਨੂੰ ਪੁੱਤਰ ਗੁਰਚਰਨ ਸਿੰਘ ਉਰਫ ਸਾਬਾ, ਬੌਬੀ ਪੁੱਤਰ ਜਗਰੂਪ ਸਿੰਘ ਉਰਫ ਰੂਪਾ, ਜਗਜੀਤ ਸਿੰਘ ਉਰਫ ਜੱਗੀ ਪੁੱਤਰ ਸੁਖਦੇਵ ਸਿੰਘ ਅਤੇ ਰਣਬੀਰ ਸਿੰਘ ਪੁੱਤਰ ਸੁਰਿੰਦਰ ਸਿੰਘ ਉਰਫ ਸ਼ਿੰਦਾ ਵਾਸੀਅਨ ਪਿੰਡ ਕੋਹਾਲਾ ਨੇ ਕੁੱਟਮਾਰ ਕੀਤੀ। ਗੁਰਤੇਜ ਸਿੰਘ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੇ ਉਸ ਨੂੰ ਘਰੋਂ ਬਾਹਰ ਲਿਆ ਕੇ ਵੀ ਉਸਦੀ ਕੁੱਟਮਾਰ ਕੀਤੀ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਲਾਲ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਦੋਸ਼ੀਅਨ ਖਿਲਾਫ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।
