ਪਰਾਲੀ ਸਾੜਨ ਵਾਲੇ 41 ਅਣਪਛਾਤਿਆਂ ਦੇ ਖ਼ਿਲਾਫ਼ ਪਰਚੇ ਦਰਜ

Tuesday, Nov 05, 2024 - 02:10 PM (IST)

ਪਰਾਲੀ ਸਾੜਨ ਵਾਲੇ 41 ਅਣਪਛਾਤਿਆਂ ਦੇ ਖ਼ਿਲਾਫ਼ ਪਰਚੇ ਦਰਜ

ਫਿਰੋਜ਼ਪੁਰ (ਮਲਹੋਤਰਾ) : ਜ਼ਿਲ੍ਹਾ ਪੁਲਸ ਨੇ ਪਰਾਲੀ ਸਾੜਨ ਵਾਲਿਆਂ ਦੇ ਖ਼ਿਲਾਫ਼ ਕਾਰਵਾਈ ਜਾਰੀ ਰੱਖਦੇ ਹੋਏ ਐਤਵਾਰ ਨੂੰ ਵੱਖ-ਵੱਖ ਪੁਲਸ ਥਾਣਿਆਂ ਵਿਚ 41 ਅਣਪਛਾਤੇ ਦੋਸ਼ੀਆਂ ਦੇ ਖ਼ਿਲਾਫ਼ ਪਰਚੇ ਦਰਜ ਕੀਤੇ ਹਨ।

ਪੁਲਸ ਅਧਿਕਾਰੀਆਂ ਦੇ ਅਨੁਸਾਰ ਇਹ ਪਰਚੇ ਥਾਣਾ ਸਦਰ ਫਿਰੋਜ਼ਪੁਰ, ਥਾਣਾ ਆਰਫਕੇ, ਥਾਣਾ ਮਮਦੋਟ, ਥਾਣਾ ਕੁੱਲਗੜ੍ਹੀ, ਥਾਣਾ ਤਲਵੰਡੀ ਭਾਈ, ਥਾਣਾ ਸਦਰ ਜ਼ੀਰਾ, ਥਾਣਾ ਮੱਖੂ, ਥਾਣਾ ਮੱਲਾਂਵਾਲਾ, ਥਾਣਾ ਲੱਖੋਕੇ ਬਹਿਰਾਮ ਅਤੇ ਥਾਣਾ ਗੁਰੂਹਰਸਹਾਏ ਦੇ ਅਧੀਨ ਪੈਂਦੇ ਇਲਾਕਿਆਂ ਵਿਚ ਪਰਾਲੀ ਸਾੜਨ ਵਾਲਿਆਂ ਦੇ ਖ਼ਿਲਾਫ਼ ਦਰਜ ਕੀਤੇ ਗਏ ਹਨ।


author

Babita

Content Editor

Related News