ਪਰਾਲੀ ਸਾੜਨ ਦੇ ਦੋਸ਼ ’ਚ ਅਣਪਛਾਤੇ ਲੋਕਾਂ ਖ਼ਿਲਾਫ਼ ਮਾਮਲੇ ਦਰਜ
Saturday, Nov 30, 2024 - 05:03 PM (IST)
ਫਿਰੋਜ਼ਪੁਰ (ਕੁਮਾਰ) : ਜ਼ਿਲ੍ਹਾ ਮੈਜਿਸਟ੍ਰੇਟ ਫਿਰੋਜ਼ਪੁਰ ਵੱਲੋਂ ਪਰਾਲੀ ਸਾੜਨ ’ਤੇ ਲਗਾਈ ਪਾਬੰਦੀ ਦੇ ਬਾਵਜੂਦ ਪਰਾਲੀ ਸਾੜਨ ਦੇ ਦੋਸ਼ ਹੇਠ ਪੁਲਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਤਿੰਨ ਹੋਰ ਕੇਸ ਦਰਜ ਕੀਤੇ ਗਏ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਫਿਰੋਜ਼ਪੁਰ ਦੇ ਏ. ਐੱਸ. ਆਈ. ਗੁਰਨਾਮ ਸਿੰਘ, ਏ. ਐੱਸ. ਆਈ. ਰਾਜਵੰਤ ਕੌਰ ਅਤੇ ਏ. ਐੱਸ. ਆਈ. ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਜੋ ਸੈਟੇਲਾਈਟ ਰਿਪੋਰਟਾਂ ਮਿਲੀਆਂ ਸਨ, ਉਨ੍ਹਾਂ ਦੇ ਮੁਤਾਬਕ ਪਿੰਡ ਭਗਵਾਨ ਪੁਰਾ, ਪਿੰਡ ਦੁਲਚੀਕੇ ਅਤੇ ਪਿੰਡ ਸਨ੍ਹੇਰ ਵਿੱਚ ਪਰਾਲੀ ਸਾੜੀ ਗਈ ਹੈ। ਪੁਲਸ ਵੱਲੋਂ ਮਾਮਲੇ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।