ਭੇਤਭਰੇ ਹਾਲਾਤਾਂ ''ਚ ਕੁੜੀ ਦੀ ਹੋਈ ਮੌਤ ਦੇ ਮਾਮਲੇ ''ਚ ਸਨਸਨੀਖੇਜ਼ ਖੁਲਾਸਾ, ਦਰਜ ਹੋਈ FIR

Sunday, Oct 27, 2024 - 07:35 PM (IST)

ਹਾਜੀਪੁਰ (ਜੋਸ਼ੀ)- ਮੁਕੇਰੀਆਂ ਹਾਈਡਲ ਨਹਿਰ ਦੇ ਪਾਵਰ ਹਾਊਸ ਨੰਬਰ ਤਿੰਨ ਦੇ ਗੇਟਾਂ ’ਚੋਂ ਇਕ ਲੜਕੀ ਦੀ ਮਿਲੀ ਲਾਸ਼ ਦੀ ਘਟਨਾ ਨੇ ਨਵਾਂ ਮੋੜ ਲੈਂਦੇ ਹੋਏ ਹਾਜੀਪੁਰ ਪੁਲਸ ਨੇ ਮ੍ਰਿਤਕ ਦੀ ਮਾਤਾ ਦੇ ਬਿਆਨਾਂ ’ਤੇ ਇਕ ਵਿਅਕਤੀ ਦੇ ਖਿਲਾਫ ਕੇਸ ਦਰਜ ਕੀਤਾ ਹੈ।

ਇਸ ਸਬੰਧੀ ਹਾਜੀਪੁਰ ਪੁਲਸ ਤੋਂ ਮਿਲੀ ਜਾਣਕਾਰੀ ਅਨੁਸਾਰ ਏ.ਐੱਸ.ਆਈ. ਅਸ਼ਵਨੀ ਕੁਮਾਰ ਨੂੰ ਦਿੱਤੇ ਬਿਆਨ ’ਚ ਮ੍ਰਿਤਕਾ ਦੀ ਮਾਤਾ ਨੇ ਦੱਸਿਆ ਹੈ ਕਿ ਧੀਰਜ ਕੁਮਾਰ ਪੁੱਤਰ ਕਿਸ਼ੋਰੀ ਲਾਲ ਵਾਸੀ ਪਿੰਡ ਪੜੇਲੀਆਂ ਨੇ ਉਸ ਦੀ ਲੜਕੀ ਨਾਲ ਸਰੀਰਕ ਸੰਬੰਧ ਬਨਾਉਣ ਪਿਛੋਂ ਉਸ ਨੂੰ ਧੱਕਾ ਦੇ ਕੇ ਨਹਿਰ ’ਚ ਸੁੱਟ ਦਿੱਤਾ ਸੀ।

ਹਾਜੀਪੁਰ ਪੁਲਸ ਨੇ ਧੀਰਜ ਕੁਮਾਰ ਦੇ ਖਿਲਾਫ ਮੁਕੱਦਮਾ ਨੰਬਰ 63 ਅੰਡਰ ਸੈਕਸ਼ਨ 108 ਬੀ.ਐੱਨ.ਐੱਸ. ਦੇ ਤਹਿਤ ਦਰਜ ਕਰ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਦਾਦੇ-ਪੋਤੀ ਨਾਲ ਵਾਪਰਿਆ ਭਿਆਨਕ ਹਾਦਸਾ, ਕਾਰ 'ਚ ਵੜ ਗਈ ਸਕੂਟਰੀ ਤੇ ਸੀਟਾਂ 'ਤੇ ਖਿੱਲਰ ਗਈਆਂ ਲਾ.ਸ਼ਾਂ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


Harpreet SIngh

Content Editor

Related News