ਐੱਸ.ਪੀ. ਇਨਵੈਸਟੀਗੇਸ਼ਨ ਤੇ ਇੰਸਪੈਕਟਰ ਸਮੇਤ 6 ਪੁਲਸ ਵਾਲਿਆਂ ’ਤੇ FIR ਦਰਜ, ਜਾਣੋ ਕੀ ਹੈ ਪੂਰਾ ਮਾਮਲਾ

Tuesday, Sep 26, 2023 - 06:27 PM (IST)

ਐੱਸ.ਪੀ. ਇਨਵੈਸਟੀਗੇਸ਼ਨ ਤੇ ਇੰਸਪੈਕਟਰ ਸਮੇਤ 6 ਪੁਲਸ ਵਾਲਿਆਂ ’ਤੇ FIR ਦਰਜ, ਜਾਣੋ ਕੀ ਹੈ ਪੂਰਾ ਮਾਮਲਾ

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ) : ਵਕੀਲ ਵਰਿੰਦਰ ਸਿੰਘ ਸੰਧੂ ਅਤੇ ਉਸ ਦੇ ਸਾਥੀ ਸ਼ਲਿੰਦਰਜੀਤ ਸਿੰਘ ਨੀਟਾ ਨਾਲ ਅਣਮਨੁੱਖੀ ਸਲੂਕ ਕਰਨ ਦੇ ਮਾਮਲੇ ਵਿਚ ਮੁਕਤਸਰ ਦੇ ਐੱਸ. ਪੀ. ਇਨਵੈਸਟੀਗੇਸ਼ਨ ਰਮਨਦੀਪ ਸਿੰਘ ਭੁੱਲਰ, ਸੀ. ਆਈ. ਏ ਸਟਾਫ ਦੇ ਇੰਚਾਰਜ ਇੰਸਪੈਕਟਰ ਰਮਨ ਕੁਮਾਰ ਕੰਬੋਜ ਸਮੇਤ ਛੇ ਮੁਲਾਜ਼ਮਾਂ ਖ਼ਿਲਾਫ ਥਾਣਾ ਸਦਰ ਵਿਚ ਕਰਾਸ ਕੇਸ ਦਰਜ ਕੀਤਾ ਹੈ। ਮਾਮਲਾ ਗਰਮਾਉਣ ’ਤੇ ਪੰਜਾਬ ਬਾਰ ਕੌਂਸਲ ਆਫ ਪੰਜਾਬ ਅਤੇ ਹਰਿਆਣਾ ਦੀਆਂ ਹਦਾਇਤਾਂ ’ਤੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਵਕੀਲਾਂ ਵੱਲੋਂ ਮੰਗਲਵਾਰ ਤੋਂ ਹੜਤਾਲ ’ਤੇ ਜਾਣ ਦੀ ਚਿਤਾਵਨੀ ਦੇਣ ਤੋਂ ਬਾਅਦ ਸੋਮਵਾਰ ਦੀ ਦੇਰ ਰਾਤ ਪੁਲਸ ਨੇ ਐਕਸ਼ਨ ਲੈਂਦੇ ਹੋਏ ਪੁਲਸ ਅਧਿਕਾਰੀਆਂ ਤੇ ਮੁਲਾਜ਼ਮਾਂ ਖ਼ਿਲਾਫ ਇਹ ਕਾਰਵਾਈ ਕੀਤੀ ਹੈ। 

ਇਹ ਵੀ ਪੜ੍ਹੋ : ਪੰਜਾਬ ’ਚ ਦਿਲ ਕੰਬਾਊ ਵਾਰਦਾਤ, ਅੰਮ੍ਰਿਤਧਾਰੀ ਸਿੱਖ ਵਿਅਕਤੀ ਦਾ ਗੋਲ਼ੀਆਂ ਮਾਰ ਕੇ ਕਤਲ

ਜ਼ਿਕਰਯੋਗ ਹੈ ਕਿ ਵਕੀਲ ਵਰਿੰਦਰ ਸਿੰਘ ਵੱਲੋਂ ਸਥਾਨਕ ਅਦਾਲਤ ਵਿਚ ਇਕ ਪਟੀਸ਼ਨ ਦਾਇਰ ਕਰਕੇ ਕਥਿਤ ਤੌਰ ’ਤੇ ਦੋਸ਼ ਲਾਇਆ ਗਿਆ ਸੀ ਕਿ ਸੀ. ਆਈ. ਏ. ਸਟਾਫ ਦੇ ਇੰਚਾਰਜ ਰਮਨ ਕੁਮਾਰ ਕੰਬੋਜ ਨੇ ਉਸ ਨੂੰ ਅਤੇ ਉਸ ਦੇ ਸਾਥੀ ਸ਼ਲਿੰਦਰਜੀਤ ਸਿੰਘ ਨੂੰ ਥਾਣਾ ਸਦਰ ਮੁਕਤਸਰ ਵਿਚ ਲਿਆਂਦਾ ਅਤੇ ਉਨ੍ਹਾਂ ਨਾਲ ਅਣਮਨੁੱਖੀ ਵਿਵਹਾਰ ਕੀਤਾ। ਇੰਨਾ ਹੀ ਨਹੀਂ ਇਸ ਸਭ ਦੀ ਵੀਡੀਓਗ੍ਰਾਫੀ ਕਰਦੇ ਹੋਏ ਉਸ ਨੂੰ ਧਮਕੀ ਵੀ ਦਿੱਤੀ ਗਈ ਕਿ ਜੇਕਰ ਉਸ ਨੇ ਬਾਹਰ ਜਾ ਕੇ ਇਹ ਗੱਲ ਕਿਸੇ ਨੂੰ ਦੱਸੀ ਤਾਂ ਉਸ ਦੀ ਵੀਡੀਓ ਲੀਕ ਕਰਕੇ ਵਾਇਰਲ ਕਰ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ : ਗੋਇੰਦਵਾਲ ਸਾਹਿਬ ਜੇਲ੍ਹ ’ਚ ਬੰਦ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁਲਜ਼ਮ ਦਾ ਨਵਾਂ ਕਾਰਨਾਮਾ ਆਇਆ ਸਾਹਮਣੇ

ਸੂਤਰਾਂ ਅਨੁਸਾਰ ਕਥਿਤ ਤੌਰ ’ਤੇ ਇਹ ਸ਼ਿਕਾਇਤ ਵੀ ਦਿੱਤੀ ਗਈ ਹੈ ਕਿ ਉਸ ਨੂੰ ਉਥੇ ਨਸ਼ੀਲਾ ਪਦਾਰਥ ਵੀ ਦਿੱਤਾ ਗਿਆ ਅਤੇ ਬਾਅਦ ਵਿਚ ਉਸ ਵਿਰੁੱਧ ਆਈ.ਪੀ.ਸੀ. ਦੀ ਧਾਰਾ 186,353 ਅਤੇ ਐੱਨ. ਡੀ. ਪੀ. ਐੱਸ. ਦੀ ਧਾਰਾ 27 ਦੇ ਤਹਿਤ ਕੇਸ ਦਰਜ ਕੀਤਾ ਗਿਆ ਅਤੇ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ ਗਿਆ। ਜਦੋਂ ਇਸ ਮਾਮਲੇ ਦੀ ਸ਼ਿਕਾਇਤ ਸੀ. ਜੀ. ਐੱਮ ਦੀ ਅਦਾਲਤ ’ਚ ਦਾਇਰ ਕੀਤੀ ਗਈ ਤਾਂ ਅਦਾਲਤ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ 22 ਸਤੰਬਰ ਨੂੰ ਮਾਮਲੇ ਵਿਚ ਜਾਂਚ ਕਰ ਦੋਸ਼ੀ ਪਾਏ ਜਾਣ ’ਤੇ ਪੁਲਸ ਅਧਿਕਾਰੀਆਂ ਖ਼ਿਲਾਫ ਐੱਫ. ਆਈ. ਆਰ ਦਰਜ ਕਰਨ ਦੇ ਹੁਕਮ ਦਿੱਤੇ ਗਏ ਸਨ ਪਰ ਪਿਛਲੇ ਕਈ ਦਿਨਾਂ ਤੋਂ ਪੁਲਸ ਮਾਮਲਾ ਦਰਜ ਕਰਨ ਤੋਂ ਟਾਲਾ ਵੱਟ ਰਹੀ ਸੀ, ਜਿਸ ’ਤੇ ਸੋਮਵਾਰ ਨੂੰ ਇਸ ਮਾਮਲੇ ’ਚ ਵਕੀਲਾਂ ਨੇ ਮੰਗਲਵਾਰ ਤੋਂ ਹੜਤਾਲ ਕਰਨ ਦਾ ਐਲਾਨ ਕਰ ਦਿੱਤਾ, ਜਿਸ ਕਰਕੇ ਆਖਰ ਪੁਲਸ ਨੂੰ ਮਾਮਲਾ ਦਰਜ ਕਰਨਾ ਪਿਆ। ਹਾਲਾਂਕਿ ਮਾਮਲਾ ਬਹੁਤ ਗੰਭੀਰ ਹੈ ਅਤੇ ਸੱਚਾਈ ਨਿਰਪੱਖ ਜਾਂਚ ਤੋਂ ਬਾਅਦ ਹੀ ਸਾਹਮਣੇ ਆਵੇਗੀ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਸਣੇ 6 ਖ਼ਿਲਾਫ਼ ਮਾਮਲਾ ਦਰਜ

ਪੁਲਸ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ’ਤੇ ਆਈ. ਪੀ. ਸੀ. ਦੀ ਧਾਰਾ 377,342,323,149 ਅਤੇ 506 ਤਹਿਤ ਮਾਮਲਾ ਦਰਜ ਕਰ ਲਿਆ ਹੈ। ਡੀ. ਐੱਸ. ਪੀ. ਸੁਨੀਲ ਗੋਇਲ ਦੇ ਮੌਕੇ ’ਤੇ ਮੌਜੂਦ ਨਾ ਹੋਣ ਦਾ ਹਵਾਲਾ ਦਿੰਦੇ ਹੋਏ ਐੱਫ. ਆਈ. ਆਰ.ਰਿਪੋਰਟ ਵਿਚ ਉਨ੍ਹਾਂ ਦਾ ਨਾਮ ਦਰਜ ਨਹੀਂ ਕੀਤਾ ਗਿਆ ਹੈ। ਜਦੋਂ ਕਿ ਐੱਸ.ਪੀ ਅਤੇ ਇੰਸਪੈਕਟਰ ਤੋਂ ਇਲਾਵਾ ਸੀਨੀਅਰ ਕਾਂਸਟੇਬਲ ਹਰਬੰਸ ਸਿੰਘ, ਸੀਨੀਅਰ ਕਾਂਸਟੇਬਲ ਭੁਪਿੰਦਰ ਸਿੰਘ, ਕਾਂਸਟੇਬਲ ਗੁਰਪ੍ਰੀਤ ਸਿੰਘ, ਪੀ. ਐੱਚ. ਜੀ. ਦਾਰਾ ਸਿੰਘ ਦਾ ਨਾਮ ਕੇਸ ਵਿਚ ਦਰਜ ਹੈ। ਇਹ ਸਾਰੇ ਸੀ. ਆਈ. ਏ. ਸਟਾਫ ਵਿਚ ਤਾਇਨਾਤ ਹਨ।

ਇਹ ਵੀ ਪੜ੍ਹੋ : ਮਨਪ੍ਰੀਤ ਬਾਦਲ ਖ਼ਿਲਾਫ਼ ਵੱਡੀ ਕਾਰਵਾਈ, ਲੁੱਕ ਆਊਟ ਨੋਟਿਸ ਜਾਰੀ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News