ਨਗਰ ਨਿਗਮ ਦੇ 7 ਮੁਲਾਜ਼ਮਾਂ ਖ਼ਿਲਾਫ਼ FIR ਦਰਜ, ਜਾਣੋ ਕੀ ਹੈ ਪੂਰਾ ਮਾਮਲਾ

Saturday, Jan 06, 2024 - 02:43 PM (IST)

ਨਗਰ ਨਿਗਮ ਦੇ 7 ਮੁਲਾਜ਼ਮਾਂ ਖ਼ਿਲਾਫ਼ FIR ਦਰਜ, ਜਾਣੋ ਕੀ ਹੈ ਪੂਰਾ ਮਾਮਲਾ

ਲੁਧਿਆਣਾ (ਗੌਤਮ, ਹਿਤੇਸ਼) : ਬੋਗਸ ਬੈਂਕ ਖ਼ਾਤਿਆਂ 'ਚ ਪੈਸੇ ਟਰਾਂਸਫਰ ਕਰਕੇ ਨਗਰ ਨਿਗਮ ਦੇ ਖਜ਼ਾਨੇ ਨੂੰ ਚੂਨਾ ਲਾ ਕੇ ਧੋਖਾਧੜੀ ਕਰਨ ਦੇ ਦੋਸ਼ 'ਚ ਥਾਣਾ ਡਵੀਜ਼ਨ ਨੰਬਰ-5 ਦੀ ਪੁਲਸ ਨੇ 7 ਮੁਲਾਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਸਿਹਤ ਅਫ਼ਸਰ ਗੁਲਸ਼ਨ ਰਾਏ ਦੇ ਬਿਆਨ 'ਤੇ ਕਲਰਕ ਰਾਜੇਸ਼ ਕੁਮਾਰ, ਹੇਮਰਾਜ ਕਲਰਕ, ਹਰਸ਼ ਗਰੋਵਰ, ਮਨੀਸ਼ ਮਲਹੋਤਰਾ, ਕਮਲ ਕੁਮਾਰ ਸਫ਼ਾਈ ਸੇਵਰ, ਮਿੰਟੂ ਕੁਮਾਰ ਸਫਾਈ ਸੇਵਕ, ਰਮੇਸ਼ ਕੁਮਾਰ ਸਫ਼ਾਈ ਸੇਵਕ ਖ਼ਿਲਾਫ਼ ਕਾਰਵਾਈ ਕੀਤੀ ਹੈ।

ਇਹ ਵੀ ਪੜ੍ਹੋ : ਪੰਜਾਬ ਦੇ 15 ਜ਼ਿਲ੍ਹਿਆਂ 'ਚ ਮੌਸਮ ਨੂੰ ਲੈ ਕੇ ਅਲਰਟ ਜਾਰੀ, ਸੋਚ-ਸਮਝ ਕੇ ਨਿਕਲੋ ਘਰੋਂ ਬਾਹਰ

ਸਿਹਤ ਅਫ਼ਸਰ ਨੇ ਆਪਣੇ ਬਿਆਨ 'ਚ ਦੱਸਿਆ ਕਿ ਉਕਤ ਲੋਕਾਂ ਨੇ ਮਿਲੀਭੁਗਤ ਕਰਕੇ 44 ਮੁਲਾਜ਼ਮਾਂ ਦੇ ਸਟੈਂਪ ਅਪ ਦੇ ਜਾਅਲੀ ਬਿੱਲ ਪਾਸ ਕਰਕੇ ਗੈਰ-ਕਾਨੂੰਨੀ ਢੰਗ ਨਾਲ ਸਰਕਾਰੀ ਰਿਕਾਰਡ ਦੇ ਨਾਲ ਗੰਭੀਰ ਤੌਰ 'ਤੇ ਛੇੜਛਾੜ ਕੀਤੀ ਅਤੇ ਸਰਕਾਰੀ ਰਕਮ ਨੂੰ ਖ਼ੁਰਦ-ਬੁਰਦ ਕਰ ਦਿੱਤਾ। ਐੱਸ. ਐੱਚ. ਓ. ਜਗਜੀਤ ਸਿੰਘ ਨੇ ਦੱਸਿਆ ਕਿ ਮਾਮਲੇ ਨੂੰ ਲੈ ਕੇ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : 26 ਜਨਵਰੀ ਦੇ ਪ੍ਰੋਗਰਾਮਾਂ ਨੂੰ ਲੈ ਕੇ CM ਮਾਨ ਦਾ ਵੱਡਾ ਫ਼ੈਸਲਾ, ਜਾਰੀ ਕੀਤੇ ਇਹ ਹੁਕਮ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


author

Babita

Content Editor

Related News