ਮੋਹਾਲੀ ’ਚ ਇਕ ਹੋਰ ਭਾਜਪਾ ਆਗੂ ਖ਼ਿਲਾਫ਼ ਐੱਫ. ਆਈ. ਆਰ. ਦਰਜ, ਜਾਣੋ ਕੀ ਹੈ ਮਾਮਲਾ
Saturday, Apr 09, 2022 - 06:01 PM (IST)
ਮੋਹਾਲੀ (ਪਰਦੀਪ) : ਮੋਹਾਲੀ ਪੁਲਸ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਦਿੱਲੀ ਇਕਾਈ ਦੇ ਬੁਲਾਰੇ ਨਵੀਨ ਕੁਮਾਰ ਜ਼ਿੰਦਲ ਵਿਰੁੱਧ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਕਥਿਤ ‘ਵੀਡੀਓ ਕਲਿੱਪ’ ਸ਼ੇਅਰ ਕਰਨ ’ਤੇ ਮਾਮਲਾ ਦਰਜ ਕੀਤਾ ਹੈ, ਜਿਸ ਵਿਚ ਉਹ ਇਹ ਕਹਿੰਦੇ ਸੁਣਿਆ ਗਿਆ ਕਿ ਉਹ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਮੰਤਰੀਆਂ ਅਤੇ ਵਿਧਾਨ ਸਭਾ ਮੈਂਬਰਾਂ ਨਾਲ ਮਿਲ ਕੇ ਭ੍ਰਿਸ਼ਟਾਚਾਰ ਦਾ ਪੈਸਾ ਲੈਂਦਾ ਹੈ। ਇਹ ਕੇਸ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਵਕੀਲ ਗੁਰਭੇਜ ਸਿੰਘ ਦੀ ਸ਼ਿਕਾਇਤ ’ਤੇ ਥਾਣਾ ਫੇਜ਼-11 ਵਿਚ ਦਰਜ ਕੀਤਾ ਗਿਆ ਹੈ। ਜ਼ਿੰਦਲ ਉਹੀ ਵਿਅਕਤੀ ਹੈ, ਜਿਸ ਨੇ ਕੇਜਰੀਵਾਲ ਦੀ 11 ਕਰੋੜ ਦੀ ਸਵਿਮਿੰਗ ਪੂਲ ਯੋਜਨਾ ਦਾ ਪਰਦਾਫਾਸ਼ ਕੀਤਾ ਸੀ
ਇਹ ਵੀ ਪੜ੍ਹੋ : ਪੰਜਾਬ ਦੇ ਪੁਲਸ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਬੱਚਿਆਂ ਲਈ ਨਵੇਂ ਆਦੇਸ਼ ਜਾਰੀ
ਜ਼ਿਕਰਯੋਗ ਹੈ ਕਿ 1 ਅਪ੍ਰੈਲ ਨੂੰ ਮੋਹਾਲੀ ਪੁਲਸ ਨੇ ‘ਦਿ ਕਸ਼ਮੀਰ ਫਾਈਲਜ਼’ ਫ਼ਿਲਮ ’ਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਟਿੱਪਣੀ ਨੂੰ ਲੈ ਕੇ ਭਾਜਪਾ ਦੇ ਇਕ ਹੋਰ ਬੁਲਾਰੇ ਤਜਿੰਦਰ ਪਾਲ ਸਿੰਘ ਬੱਗਾ ’ਤੇ ਕਥਿਤ ਤੌਰ ’ਤੇ ਹਮਲਾ ਕਰਨ, ਭੜਕਾਊ ਬਿਆਨ ਦੇਣ, ਦੁਸ਼ਮਣੀ ਨੂੰ ਹੱਲਾਸ਼ੇਰੀ ਦੇਣ ਅਤੇ ਅਪਰਾਧਿਕ ਧਮਕੀ ਦੇਣ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਸੀ।
ਇਹ ਵੀ ਪੜ੍ਹੋ : ਪੰਜਾਬ ਦੇ ਨਿੱਜੀ ਸਕੂਲਾਂ ਨੂੰ ਹਾਈਕੋਰਟ ਨੇ ਦਿੱਤੀ ਵੱਡੀ ਰਾਹਤ
ਨੋਟ : ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ ? ਕੁਮੈਂਟ ਕਰਕੇ ਦੱਸੋ