MP ਰਵਨੀਤ ਬਿੱਟੂ ਤੇ ਸਾਥੀਆਂ ਖ਼ਿਲਾਫ਼ FIR ਦਰਜ, ਪੜ੍ਹੋ ਕੀ ਹੈ ਪੂਰਾ ਮਾਮਲਾ

03/17/2024 11:28:32 AM

ਲੁਧਿਆਣਾ (ਅਨਿਲ) : ਥਾਣਾ ਲਾਡੋਵਾਲ ਦੀ ਪੁਲਸ ਨੇ ਲੁਧਿਆਣਾ ਲੋਕ ਸਭਾ ਦੇ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਅਤੇ ਉਨ੍ਹਾਂ ਦੇ 100 ਅਣਪਛਾਤੇ ਹਮਾਇਤੀਆਂ ਖ਼ਿਲਾਫ਼ ਥਾਣਾ ਲਾਡੋਵਾਲ ’ਚ ਕੁੱਟਮਾਰ ਕਰ ਕੇ ਸਰਕਾਰੀ ਜਗ੍ਹਾ ’ਤੇ ਜ਼ਬਰਦਸਤੀ ਦਾਖ਼ਲ ਹੋ ਕੇ ਹਮਲਾ ਕਰਨ ਦਾ ਕੇਸ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਲਾਡੋਵਾਲ ਦੇ ਮੁਖੀ ਵੀਰਇੰਦਰ ਸਿੰਘ ਬੈਨੀਪਾਲ ਨੇ ਦੱਸਿਆ ਕਿ ਪੁਲਸ ਨੂੰ ਨਗਰ ਨਿਗਮ ’ਚ ਕੰਮ ਕਰਨ ਵਾਲੇ ਜਸਵੰਤ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਨਗਰ ਨਿਗਮ ਵੱਲੋਂ ਮਰੇ ਹੋਏ ਜਾਨਵਰਾਂ ਨੂੰ ਡਿਸਪੋਜ਼ ਕਰਨ ਲਈ ਰਸੂਲਪੁਰ ਪੱਤੀ ’ਚ ਸਰਕਾਰੀ ਫੈਕਟਰੀ ਬਣਾਈ ਗਈ ਹੈ।

ਇਹ ਵੀ ਪੜ੍ਹੋ : ਪ੍ਰਤਾਪ ਸਿੰਘ ਬਾਜਵਾ ਨੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਦਿੱਤੀ ਵਧਾਈ, ਬੱਚੇ ਦੀ ਲੰਬੀ ਉਮਰ ਦੀ ਕੀਤੀ ਕਾਮਨਾ

ਇੱਥੇ 25 ਜਨਵਰੀ ਨੂੰ ਲੁਧਿਆਣਾ ਲੋਕ ਸਭਾ ਹਲਕੇ ਤੋਂ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਅਤੇ ਉਨ੍ਹਾਂ ਦੇ 100 ਅਣਪਛਾਤੇ ਸਾਥੀਆਂ ਨੇ ਜ਼ਬਰਦਸਤੀ ਫੈਕਟਰੀ ’ਤੇ ਧਾਵਾ ਬੋਲ ਕੇ ਫੈਕਟਰੀ ਨੂੰ ਜਿੰਦਾ ਲਾ ਦਿੱਤਾ ਸੀ।

ਇਹ ਵੀ ਪੜ੍ਹੋ : ਕੋਡ ਆਫ ਕੰਡਕਟ ਲਾਗੂ ਹੁੰਦੇ ਹੀ ਸਿਆਸੀ ਪਾਰਟੀਆਂ ਦੇ ਨਾਜਾਇਜ਼ ਹੋਰਡਿੰਗ ਹਟਾਉਣ ਫੀਲਡ ’ਚ ਉਤਰੀ ਟੀਮ

ਸ਼ਿਕਾਇਤਕਰਤਾ ਨੇ ਦੱਸਿਆ ਕਿ ਰਵਨੀਤ ਬਿੱਟੂ ਵੱਲੋਂ ਉੱਥੇ ਸਰਕਾਰੀ ਮੁਲਾਜ਼ਮਾਂ ਨਾਲ ਕੁੱਟਮਾਰ ਕਰ ਕੇ ਸਰਕਾਰੀ ਫੈਕਟਰੀ ’ਚ ਜ਼ਬਰਦਸਤੀ ਦਾਖ਼ਲ ਹੋ ਕੇ ਹੰਗਾਮਾ ਕੀਤਾ ਗਿਆ। ਇਸ ਤੋਂ ਬਾਅਦ ਪੁਲਸ ਨੇ ਜਸਵੰਤ ਸਿੰਘ ਦੀ ਸ਼ਿਕਾਇਤ ’ਤੇ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਅਤੇ ਉਸ ਦੇ 100 ਅਣਪਛਾਤੇ ਸਾਥੀਆਂ ਖ਼ਿਲਾਫ਼ ਥਾਣਾ ਲਾਡੋਵਾਲ ’ਚ ਕੇਸ ਦਰਜ ਕਰ ਲਿਆ ਗਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8



 


Babita

Content Editor

Related News