ਗੰਨ ਕਲਚਰ ਵਿਰੁੱਧ ਪ੍ਰਸ਼ਾਸਨ ਸਖ਼ਤ, ਪ੍ਰਧਾਨ ਮੰਤਰੀ ਬਾਜੇਕੇ ਖ਼ਿਲਾਫ FIR ਦਰਜ

Wednesday, Nov 23, 2022 - 01:56 AM (IST)

ਗੰਨ ਕਲਚਰ ਵਿਰੁੱਧ ਪ੍ਰਸ਼ਾਸਨ ਸਖ਼ਤ, ਪ੍ਰਧਾਨ ਮੰਤਰੀ ਬਾਜੇਕੇ ਖ਼ਿਲਾਫ FIR ਦਰਜ

ਮੋਗਾ (ਵਿਪਨ) : ਪੰਜਾਬ ਸਰਕਾਰ ਦੀਆਂ ਹਦਾਇਤਾਂ ਤੋਂ ਬਾਅਦ ਪੁਲਸ ਨੇ ਗੰਨ ਕਲਚਰ ਵਿਰੁੱਧ ਸਖ਼ਤੀ ਕਰਨੀ ਸ਼ੁਰੂ ਕਰ ਦਿੱਤੀ ਹੈ। ਇਸ ਦੇ ਮੱਦੇਨਜ਼ਰ ਮੋਗਾ ਪੁਲਸ ਨੇ ਭਗਵੰਤ ਸਿੰਘ ਉਰਫ਼ ਪ੍ਰਧਾਨ ਮੰਤਰੀ ਬਾਜੇਕੇ ਖ਼ਿਲਾਫ਼ ਐੱਫ. ਆਈ. ਆਰ. ਦਰਜ ਕਰ ਲਈ ਹੈ। 

ਇਹ ਖ਼ਬਰ ਵੀ ਪੜ੍ਹੋ - ‘ਆਪ’ ਸਰਕਾਰ ਦੇ ਲਾਇਸੈਂਸੀ ਹਥਿਆਰਾਂ ਬਾਰੇ ਫ਼ੈਸਲਿਆਂ ’ਤੇ ਅੰਮ੍ਰਿਤਪਾਲ ਨੇ ਖੜ੍ਹੇ ਕੀਤੇ ਸਵਾਲ

ਜਾਣਕਾਰੀ ਮੁਤਾਬਕ ਭਗਵੰਤ ਸਿੰਘ ਉਰਫ਼ ਪ੍ਰਧਾਨ ਮੰਤਰੀ ਬਾਜੇਕੇ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਅਸਲੇ ਨਾਲ ਫ਼ੋਟੋ ਪਾਈ ਸੀ। ਇਸ 'ਤੇ ਕਾਰਵਾਈ ਕਰਦਿਆਂ ਥਾਣਾ ਧਰਮਕੋਟ ਵਿਚ ਬਾਜੇਕੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਭਗਵੰਤ ਸਿੰਘ ਉਰਫ਼ ਬਾਜੇਕੇ ਸੋਸ਼ਲ ਮੀਡੀਆ 'ਤੇ ਕਾਫ਼ੀ ਸਰਗਰਮ ਰਹਿੰਦਾ ਹੈ।

PunjabKesari

ਸੋਸ਼ਲ ਮੀਡੀਆ 'ਤੇ ਹਥਿਆਰਾਂ ਨਾਲ ਫ਼ੋਟੋ ਪਾਉਣ ਤੋਂ ਬਾਅਦ ਉਸ ਖ਼ਿਲਾਫ਼ ਧਰਮਕੋਟ ਥਾਣੇ ਵਿਚ ਆਈ. ਪੀ. ਸੀ. ਦੀ ਧਾਰਾ 188 ਤਹਿਤ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Anmol Tagra

Content Editor

Related News