ਘਰੇਲੂ ਝਗੜੇ ਕਾਰਨ ਪਤੀ-ਪਤਨੀ ਨੂੰ ਕੁੱਟਮਾਰ ਕਰ ਕੇ ਕੀਤਾ ਜ਼ਖਮੀ, ਮਾਮਲਾ ਦਰਜ

Friday, Jun 02, 2023 - 05:14 PM (IST)

ਘਰੇਲੂ ਝਗੜੇ ਕਾਰਨ ਪਤੀ-ਪਤਨੀ ਨੂੰ ਕੁੱਟਮਾਰ ਕਰ ਕੇ ਕੀਤਾ ਜ਼ਖਮੀ, ਮਾਮਲਾ ਦਰਜ

ਮੋਗਾ (ਅਜ਼ਾਦ) : ਮੋਗਾ ਜ਼ਿਲ੍ਹੇ ਦੇ ਪਿੰਡ ਚੂਹੜਚੱਕ ਨਿਵਾਸੀ ਲਵਪ੍ਰੀਤ ਕੌਰ ਅਤੇ ਉਸ ਦੇ ਪਤੀ ਛਿੰਦਰਪਾਲ ਸਿੰਘ ਨੂੰ ਜਗ੍ਹਾ ਦੇ ਘਰੇਲੂ ਵਿਵਾਦ ਨੂੰ ਲੈ ਕੇ ਕੁੱਟਮਾਰ ਕਰ ਕੇ ਜ਼ਖਮੀ ਕੀਤੇ ਜਾਣ ਦਾ ਪਤਾ ਲੱਗਾ ਹੈ। ਉਨ੍ਹਾਂ ਨੂੰ ਸਿਵਲ ਹਸਪਤਾਲ ਮੋਗਾ ਦਾਖ਼ਲ ਕਰਵਾਇਆ ਗਿਆ। ਇਸ ਮਾਮਲੇ ਦੀ ਜਾਂਚ ਕਰ ਰਹੇ ਹੌਲਦਾਰ ਜਗਸੀਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਸ਼ਿਕਾਇਤ ਪੱਤਰ ਵਿਚ ਲਵਪ੍ਰੀਤ ਕੌਰ ਨੇ ਕਿਹਾ ਕਿ ਉਨ੍ਹਾਂ ਦੇ ਘਰ ਮੁਰੰਮਤ ਦਾ ਕੰਮ ਚੱਲ ਰਿਹਾ ਹੈ।

ਉਸ ਦੇ ਦਿਓਰ ਜਗਸੀਰ ਸਿੰਘ ਨੇ ਹਥੌੜੇ ਨਾਲ ਘਰ ਦੀ ਪਿਛਲੀ ਕੰਧ ਵਿਚ ਸੁਰਾਖ਼ ਕਰ ਕੇ ਉਸ ਨੂੰ ਢਾਹੁਣਾ ਸ਼ੁਰੂ ਕਰ ਦਿੱਤਾ। ਜਦ ਅਸੀਂ ਉਸ ਨੂੰ ਰੋਕਣ ਦਾ ਯਤਨ ਕੀਤਾ ਤਾਂ ਉਸ ਨੇ ਮੈਨੂੰ ਅਤੇ ਮੇਰੇ ਪਤੀ ਨੂੰ ਕੁੱਟਮਾਰ ਕਰ ਕੇ ਜ਼ਖਮੀ ਕਰ ਦਿੱਤਾ, ਜਿਸ ’ਤੇ ਅਸੀਂ ਰੌਲਾ ਪਾਇਆ ਤਾਂ ਉਹ ਸਾਰੇ ਉੱਥੋਂ ਧਮਕੀਆਂ ਦਿੰਦੇ ਹੋਏ ਭੱਜ ਗਏ।

ਪੀੜਤਾ ਨੇ ਦੋਸ਼ ਲਗਾਇਆ ਕਿ ਉਸ ਦਾ ਦਿਓਰ ਉਸ ਦੇ ਮਕਾਨ ’ਤੇ ਜ਼ਬਰਦਸਤੀ ਕਬਜ਼ਾ ਕਰਨ ਚਾਹੁੰਦਾ ਹੈ। ਅਸੀਂ ਕਈ ਵਾਰ ਉਸ ਨੂੰ ਸਮਝਾਉਣ ਦਾ ਯਤਨ ਕੀਤਾ ਅਤੇ ਪੰਚਾਇਤ ਦੇ ਰਾਹੀਂ ਵੀ ਉਸ ਨੂੰ ਸਮਝਾਇਆ ਪਰ ਉਸ ਨੇ ਕੋਈ ਗੱਲ ਨਹੀਂ ਸੁਣੀ। ਜਾਂਚ ਅਧਿਕਾਰੀ ਨੇ ਕਿਹਾ ਕਿ ਕਥਿਤ ਦੋਸ਼ੀ ਨੂੰ ਕਾਬੂ ਕਰਨ ਦੇ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।


author

Babita

Content Editor

Related News