ਪੁਰਾਣੇ ਝਗੜੇ ਕਾਰਨ ਟਰੱਕ ਡਰਾਈਵਰ ਨੂੰ ਰੋਕ ਕੇ ਕੀਤੀ ਕੁੱਟਮਾਰ, ਮਾਮਲਾ ਦਰਜ

Saturday, Feb 10, 2024 - 05:19 PM (IST)

ਪੁਰਾਣੇ ਝਗੜੇ ਕਾਰਨ ਟਰੱਕ ਡਰਾਈਵਰ ਨੂੰ ਰੋਕ ਕੇ ਕੀਤੀ ਕੁੱਟਮਾਰ, ਮਾਮਲਾ ਦਰਜ

ਫਿਰੋਜ਼ਪੁਰ (ਪਰਮਜੀਤ ਸੋਢੀ) : ਥਾਣਾ ਤਲਵੰਡੀ ਭਾਈ ਦੇ ਅਧੀਨ ਆਉਂਦੇ ਟੋਲ ਪਲਾਜ਼ਾ ਕੋਟ ਕਰੋੜ ਕਲਾਂ ਕੋਲ ਪੁਰਾਣੇ ਝਗੜੇ ਦੇ ਚੱਲਦਿਆਂ ਇਕ ਟਰੱਕ ਡਰਾਈਵਰ ਨੂੰ ਰੋਕ ਕੇ ਉਸ ਦੀ ਕੁੱਟਮਾਰ ਕਰਕੇ ਜ਼ਖਮੀ ਕਰਨ ਦੀ ਖ਼ਬਰ ਮਿਲੀ ਹੈ। ਇਸ ਸਬੰਧ ਵਿਚ ਪੁਲਸ ਨੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ ਵਿਚ ਨਿਸ਼ਾਨ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀ ਪਿੰਡ ਫਿੱਡੇ ਨੇ ਦੱਸਿਆ ਕਿ ਉਹ ਟਰੱਕ ਡਰਾਈਵਰੀ ਦਾ ਕੰਮ ਕਰਦਾ ਹੈ।

ਬੀਤੀ 19 ਜਨਵਰੀ ਨੂੰ ਦੋਸ਼ੀ ਗਗਨਦੀਪ ਸਿੰਘ ਪੁੱਤਰ ਆਗਿਆਕਾਰ ਸਿੰਘ ਵਾਸੀ ਕੋਟ ਕਰੋੜ ਕਲਾਂ, ਸੰਦੀਪ ਸਿੰਘ ਪੁੱਤਰ ਨਛੱਤਰ ਸਿੰਘ ਵਾਸੀ ਸ਼ੇਖਵਾਂ ਨੇ ਉਸ ਨੂੰ ਰੋਕ ਕੇ ਉਸ ਦੀ ਕੁੱਟਮਾਰ ਕੀਤੀ ਤੇ ਸੱਟਾਂ ਮਾਰੀਆਂ। ਵਜ੍ਹਾ ਰੰਜ਼ਿਸ਼ ਅਤੇ ਪੁਰਾਣਾ ਝਗੜਾ ਹੈ। ਨਿਸ਼ਾਨ ਸਿੰਘ ਨੇ ਦੱਸਿਆ ਕਿ ਉਸ ਦਾ ਇਲਾਜ ਸਿਵਲ ਹਸਪਤਾਲ ਫਿਰੋਜ਼ਸ਼ਾਹ ਵਿਖੇ ਚੱਲ ਰਿਹਾ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਜਸਪਾਲ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।


author

Babita

Content Editor

Related News