ਨਾਬਾਲਗਾ ਨੂੰ ਭਜਾ ਕੇ ਲੈ ਗਿਆ ਨੌਜਵਾਨ, ਪੁਲਸ ਨੇ ਕੀਤਾ ਗ੍ਰਿਫ਼ਤਾਰ
Wednesday, Feb 12, 2025 - 11:55 AM (IST)
![ਨਾਬਾਲਗਾ ਨੂੰ ਭਜਾ ਕੇ ਲੈ ਗਿਆ ਨੌਜਵਾਨ, ਪੁਲਸ ਨੇ ਕੀਤਾ ਗ੍ਰਿਫ਼ਤਾਰ](https://static.jagbani.com/multimedia/2021_4image_16_14_188488694minor.jpg)
ਲੁਧਿਆਣਾ (ਅਨਿਲ): ਥਾਣਾ ਜੋਧੇਵਾਲ ਦੀ ਪੁਲਸ ਨੇ ਇਕ 15 ਸਾਲਾ ਨਾਬਲਗਾ ਨੂੰ ਵਿਆਹ ਦਾ ਝਾਂਸਾ ਦੇ ਕੇ ਭਜਾ ਕੇ ਲੈ ਜਾਣ ਵਾਲੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਕੇ ਉਸ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਜਸਪਾਲ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਪੀੜਤ ਮਹਿਲਾ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਦੀ 15 ਸਾਲਾਂ ਦੀ ਨਾਬਾਲਗ ਕੁੜੀ 2 ਫ਼ਰਵਰੀ ਨੂੰ ਘਰੋਂ ਸਬਜ਼ੀ ਲੈਣ ਲਈ ਬਾਜ਼ਾਰ ਗਈ ਸੀ। ਇਸ ਮਗਰੋਂ ਉਹ ਵਾਪਸ ਨਹੀਂ ਆਈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਵਿਧਾਇਕਾਂ ਨੂੰ ਕੇਜਰੀਵਾਲ ਦੀ 'ਨਸੀਹਤ', ਜਾਣੋ ਮੀਟਿੰਗ 'ਚ ਕੀ ਕੁਝ ਆਖਿਆ
ਪੀੜਤ ਮਹਿਲਾ ਨੇ ਆਪਣੀ ਲੜਕੀ ਦੀ ਕਾਫ਼ੀ ਭਾਲ ਕੀਤੀ ਪਰ ਉਹ ਕਿੱਧਰੇ ਨਹੀਂ ਲੱਭੀ। ਫ਼ਿਰ ਉਸ ਨੂੰ ਪਤਾ ਲੱਗਿਆ ਕਿ ਗੋਵਿੰਦ ਕੁਮਾਰ ਸ਼ਰਮਾ ਵਾਸੀ ਬੈਂਕ ਕਾਲੋਨੀ ਉਸ ਦੀ ਨਾਬਾਲਗ ਧੀ ਨੂੰ ਵਿਆਹ ਦਾ ਝਾਂਸਾ ਦੇ ਕੇ ਭਜਾ ਕੇ ਲੈ ਗਿਆ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਸ ਨੇ ਮੁਲਜ਼ਮ ਗੋਵਿੰਦ ਕੁਮਾਰ ਸ਼ਰਮਾ ਨੂੰ ਗ੍ਰਿਫ਼ਤਾਰ ਕਰ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8