ਸ਼ੁਭਮ ਕੋਬਰਾ ਤੇ ਹੋਰਨਾਂ ਖ਼ਿਲਾਫ਼ ਪਰਚਾ ਦਰਜ, ਜਾਣੋ ਪੂਰਾ ਮਾਮਲਾ
Monday, May 12, 2025 - 03:36 PM (IST)

ਲੁਧਿਆਣਾ (ਅਨਿਲ): ਥਾਣਾ ਪੀ.ਏ.ਯੂ. ਦੀ ਪੁਲਸ ਨੇ ਰੰਜਿਸ਼ ਦੇ ਚਲਦਿਆਂ ਘਰ ਵਿਚ ਜ਼ਬਰਦਸਤੀ ਦਾਖ਼ਲ ਹੋ ਕੇ ਕੁੱਟਮਾਰ ਕਰਨ ਵਾਲੇ ਚਾਰ ਮੁਲਜ਼ਮਾਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਥਾਣੇਦਾਰ ਕੰਵਲਜੀਤ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਸ਼ਿਕਾਇਤਕਰਤਾ ਹਰਪ੍ਰੀਤ ਸਿੰਘ ਵਾਸੀ ਰਿਸ਼ੀ ਨਗਰ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ 8 ਮਈ ਨੂੰ ਉਸ ਦੇ ਘਰ 'ਤੇ ਗੌਤਮ, ਸ਼ੁਭਮ ਕੋਬਰਾ, ਮਨੀ ਬ੍ਰਾਹਮਣ, ਰਵੀ ਤੇ ਉਸ ਦੇ ਦੋ ਅਣਪਛਾਤੇ ਸਾਥੀਆਂ ਨੇ ਰੰਜਿਸ਼ ਤਹਿਤ ਉਸ ਦੇ ਘਰ ਵਿਚ ਜ਼ਬਰਦਸਤੀ ਦਾਖ਼ਲ ਹੋ ਕੇ ਉਸ ਦੇ ਸਾਥੀ, ਉਸ ਦੀ ਭੈਣ, ਪਿਤਾ ਤੇ ਭਰਾ ਦੇ ਨਾਲ ਕੁੱਟਮਾਰ ਕੀਤੀ ਗਈ।
ਇਹ ਖ਼ਬਰ ਵੀ ਪੜ੍ਹੋ - ਹੁਸ਼ਿਆਰਪੁਰ 'ਚ ਫ਼ਿਰ ਦਿਸੇ 'ਪਾਕਿਸਤਾਨੀ ਡਰੋਨ'? ਜਾਣੋ ਕੀ ਹੈ ਅਸਲ ਸੱਚ
ਮੁਲਜ਼ਮਾਂ ਨੇ ਉਸ ਤੋਂ ਇਲਾਵਾ ਉਸ ਦੀ ਭੈਣ, ਪਿਓ ਤੇ ਭਰਾ ਦੇ ਨਾਲ ਕੁੱਟਮਾਰ ਕੀਤੀ ਤੇ ਘਰ ਵਿਚ ਪਿਆ ਸਾਮਾਨ ਤੋੜ ਦਿੱਤਾ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਸ ਨੇ ਮੁਲਜ਼ਮਾਂ ਦੇ ਖ਼ਿਲਾਫ਼ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8