ਅਦਾਲਤੀ ਕੇਸ ਵਾਪਸ ਕਰਵਾਉਣ ਦੇ ਚੱਕਰ ''ਚ ਪਵਾ ਬੈਠੇ ਨਵਾਂ ਪਰਚਾ
Wednesday, Jul 16, 2025 - 03:14 PM (IST)

ਲੁਧਿਆਣਾ (ਅਨਿਲ): ਥਾਣਾ ਮਿਹਰਬਾਨ ਦੀ ਪੁਲਸ ਨੇ ਕਮਲਜੀਤ ਸਿੰਘ ਪੁੱਤਰ ਪ੍ਰੇਮ ਸਿੰਘਵਾਸੀ ਸ਼ਿਮਲਾਪੁਰੀ ਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਮੁਲਜ਼ਮ ਸਵਰਨ ਸਿੰਘ, ਗੁਰਪ੍ਰੀਤ ਸਿੰਘ, ਸਰਬਜੀਤ ਕੌਰ, ਕੀਰਤ ਕੌਰ, ਮਨਪ੍ਰੀਤ ਕੌਰ ਵਾਸੀ ਪ੍ਰੀਤਮ ਕਾਲੋਨੀ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।
ਇਹ ਖ਼ਬਰ ਵੀ ਪੜ੍ਹੋ - ਨਵੇਂ ਹੁਕਮ ਜਾਰੀ! ਅਗਲੇ 2 ਮਹੀਨਿਆਂ 'ਚ ਪੰਜਾਬ ਦੇ ਹਰ ਘਰ ਵਿਚ...
ਜਾਂਚ ਅਧਿਕਾਰਰੀ ਥਾਣੇਦਾਰ ਸੁਰਜੀਤ ਸਿੰਘ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਵੱਲੋਂ ਸ਼ਿਕਾਇਤਕਰਤਾ ਕਮਲਜੀਤ ਸਿੰਘ 'ਤੇ ਦਬਾਅ ਬਣਾਇਆ ਜਾ ਰਿਹਾ ਉਸ ਦੇ ਰਿਸ਼ਤੇਦਾਰ ਵੱਲੋਂ ਜੋ ਮੁਕੱਦਮਾ ਉਨ੍ਹਾਂ ਉੱਪਰ ਦਰਜ ਕਰਵਾਇਆ ਗਿਆ ਹੈ, ਉਸ ਨੂੰ ਵਾਪਸ ਲੈ ਲਿਆ ਜਾਵੇ, ਪਰ ਕਮਲਜੀਤ ਸਿੰਘ ਨੇ ਇਸ ਤੋਂ ਇਨਕਾਰ ਕਰ ਦਿੱਤਾ। ਇਸ ਮਗਰੋਂ ਮੁਲਜ਼ਮਾਂ ਨੇ ਉਸ ਨਾਲ ਕੁੱਟਮਾਰ ਕੀਤੀ। ਫ਼ਿਲਹਾਲ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8