Address ਦੱਸਣ ਪਿੱਛੇ ਹੋ ਗਈ ਲੜਾਈ! ਟੱਬਰ ਦੇ 5 ਜੀਆਂ ''ਤੇ ਹੋ ਗਿਆ ਪਰਚਾ
Wednesday, Jul 16, 2025 - 03:26 PM (IST)

ਲੁਧਿਆਣਾ (ਅਨਿਲ): ਥਾਣਾ PAU ਦੀ ਪੁਲਸ ਨੇ ਕੁੱਟਮਾਰ ਕਰਨ ਦੇ ਦੋਸ਼ ਹੇਠ ਇਕ ਹੀ ਪਰਿਵਾਰ ਦੇ ਪੰਜ ਜੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਥਾਣੇਦਾਰ ਸਤਨਾਮ ਸਿੰਘ ਨੇ ਦੱਸਿਆ ਕਿ ਪੁਲਸ ਨੇ ਹਰਮਨ ਸਿੰਘ ਪੁੱਤਰ ਪਲਵਿੰਦਰ ਸਿੰਘ ਵਾਸੀ ਵਸੰਤ ਵਿਹਾਰ ਪ੍ਰਤਾਪ ਸਿੰਘ ਵਾਲਾ ਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਬੇਅੰਤ ਸਿੰਘ, ਉਸ ਦੀ ਪਤਨੀ ਸੁਮਨਦੀਪ ਕੌਰ, ਧੀ ਲਵਪ੍ਰੀਤ ਕੌਰ, ਉਸ ਦੀ ਸੱਸ ਤੇ ਸੂਰਜ ਦੇ ਖ਼ਿਲਾਫ਼ ਕੁੱਟਮਾਰ ਕਰਨ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਮੌਸਮ ਬਾਰੇ ਨਵੀਂ ਅਪਡੇਟ! ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਜਾਂਚ ਅਧਿਕਾਰੀ ਨੇ ਦੱਸਿਆ ਕਿ ਉਕਤ ਲੋਕਾਂ ਦੀ ਘਰ ਦਾ ਪਤਾ ਦੱਸਣ ਪਿੱਛੇ ਲੜਾਈ ਹੋ ਗਈ ਸੀ। ਫ਼ਿਲਹਾਲ ਪੁਲਸ ਨੇ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8